Daily Suraj

ਪੰਜਾਬੀ

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

23 Jul, 2026 05:29 PM

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਵੱਲੋਂ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਣ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸ਼੍ਰੀ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਾਭ ਲਈ ਲਾਇਬ੍ਰੇਰੀ ਸਰੋਤਾਂ ਨੂੰ ਵੀ ਹੋਰ ਅਮੀਰ ਬਣਾਇਆ ਹੈ। ਇਹ ਸਨਮਾਨ ਯੂਨੀਵਰਸਿਟੀ ਵੱਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਦਾ ਪ੍ਰਤੱਖ ਪ੍ਰਮਾਣ ਹੈ।

Latest News