ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਨੀਤੀਆਂ ਤੇ ਵਿਕਾਸ ਮਸਲਿਆਂ ‘ਤੇ ਚਰਚਾ
ਚੰਡੀਗੜ੍ਹ,ਪੰਜਾਬ (Punjab) ਕੈਬਨਿਟ ਦੀ ਅਹਿਮ ਮੀਟਿੰਗ ਅੱਜ (9 ਜਨਵਰੀ ਨੂੰ) ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ ਸ਼ਾਮ ਨੂੰ 4 ਵਜੇ ਹੋਵੇਗੀ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ, ਇਸ ਕੈਬਨਿਟ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਅਤੇ ਕੁਝ ਵੱਡੇ ਫੈਸਲਿਆਂ ’ਤੇ ਮੋਹਰ ਲੱਗਣ ਦੀ ਵੀ ਸੰਭਾਵਨਾ ਹੈ। ਇਸ ਕੈਬਨਿਟ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Posted By: Daily Suraj Bureau