ਨਸ਼ਿਆਂ ਖਿਲਾਫ਼ ਹਰਿਆਣਾ ਸਰਕਾਰ ਦੀ ਸਖ਼ਤ ਮੁਹਿੰਮ ਜਾਰੀ: ਨਾਇਬ ਸੈਣੀ
- ਹਰਿਆਣਾ
- (Asia/Kolkata)
ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਤੇ ਚੌਥੇ ਦਿਨ ਪ੍ਰਸ਼ਨ ਕਾਲ ਦੌਰਾਨ ਹਰਿਆਣਾ ਵਿੱਚ ਨਸ਼ਿਆਂ ਦਾ ਮੁੱਦਾ ਉੱਠਿਆ। ਇਸ ਦੇ ਜਵਾਬ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਹਰਿਆਣਾ ਵਿੱਚ ਉੱਤਰ ਭਾਰਤ ਦੇਸ਼ ਸੂਬਿਆਂ ਲਈ ਸਾਂਝਾ ਸਕੱਤਰੇਤ ਵੀ ਤਿਆਰ ਕੀਤਾ ਗਿਆ ਹੈ ਜਿੱਥੇ ਲਗਾਤਾਰ ਉੱਤਰ ਭਾਰਤ ਦੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਮਿਲ ਕੇ ਨਸ਼ਿਆਂ ਦੇ ਖ਼ਾਤਮੇ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਨਸ਼ਿਆਂ ਦੇ ਖ਼ਾਤਮੇ ਲਈ ਨਿੱਜੀ ਤੌਰ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਬਾਹਰ ਕੱਢਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ।
Leave a Reply