Daily Suraj

ਪੰਜਾਬੀ

ਅਮਰੀਕਾ ਵਿੱਚ ਭਾਰਤੀ ਡਰਾਈਵਰ ਦੀ ਗ੍ਰਿਫ਼ਤਾਰੀ ਨਾਲ ਹਲਚਲ

20 Feb, 2026 03:41 PM

ਅਮਰੀਕਾ ’ਚ ਭਾਰਤੀ ਮੂਲ ਦੇ ਡਰਾਈਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਹੈ। ਪੁਲਿਸ ਵੱਲੋਂ ਇਹ ਕਾਰਵਾਈ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਕੀਤੀ ਗਈ ਹੈ। ਇਹ ਹਾਦਸਾ ਅਮਰੀਕਾ ਦੇ ਇੰਡੀਆਨਾ ਸੂਬੇ ‘ਚ ਵਾਪਰਿਆ ਹੈ। ਟਰੱਕ ਚਾਲਕ ਦੀ ਪਛਾਣ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਹਾਦਸਾ 18 ਫਰਵਰੀ ਨੂੰ ਇੰਡੀਆਨਾਪੋਲਿਸ ਦੇ ਪੱਛਮ ’ਚ ਸਥਿਤ ਕਾਊਂਟੀ ਦੇ ਚੌਰਾਹੇ ’ਤੇ ਵਾਪਰਿਆ। ਡਰਾਈਵਰ ‘ਤੇ ਦੋਸ਼ ਹਨ ਕਿ ਉਸ ਨੇ ਲਾਲ ਬੱਤੀ ਪਾਰ ਕੀਤੀ, ਜਿਸ ਕਾਰਨ ਤਿੰਨ ਵਾਹਨਾਂ ਦੀ ਆਪਸ ’ਚ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਵੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪੁਲਿਸ ਟਰੱਕ ਚਾਲਕ ਨੂੰ ਇੰਮੀਗ੍ਰੇਸ਼ਨ ਦੇ ਅਧਿਕਾਰੀਆਂ ਕੋਲ ਲੈ ਗਈ ਹੈ ਤੇ ਹਾਦਸੇ ਵਾਲੀ ਥਾਂ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।

Latest News