Daily Suraj

ਪੰਜਾਬੀ

ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲ

30 Sep, 2025 01:11 AM

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ ਕੀਤੀ ਹੈ। ਰਾਜਵੀਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸ਼ਨਿਚਰਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਵਲੋਂ ਉਸ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸੜਕ ਹਾਦਸੇ ਵਿੱਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ’ਤੇ ਗੰਭੀਰ ਸੱਟਾਂ ਲੱਗੀਆਂ ਸਨ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੀਤੇ ਦਿਨ ਜਵੰਧਾ ਦੀ ਸਿਹਤ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਦਾ ਦੌਰਾ ਕੀਤਾ ਸੀ।


ਉਨ੍ਹਾਂ ਤੋਂ ਇਲਾਵਾ ਕਈ ਪੰਜਾਬੀ ਕਲਾਕਾਰਾਂ ਨੇ ਗਾਇਕ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ। 

Latest News