ਨਾਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਾਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਾਭਾ : ਨਾਭਾ ਦੇ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਲਾਲ ਸਿੰਘ ਨਲੀਨੀ ਨੇ ਦੱਸਿਆ ਕਿ ਹਫ਼ਤਾਵਾਰੀ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਸਰਵਣ ਕਰਵਾਇਆ ਤੇ ਪ੍ਰਸਿੱਧ ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। 

ਇਸ ਮੌਕੇ ਭਾਈ ਹਰਵਿੰਦਰ ਸਿੰਘ ਵਿੱਕੀ ਕੈਰੋ, ਜਸਪਾਲ ਸਿੰਘ ਪ੍ਰਧਾਨ, ਹੈੱਡ ਗ੍ਰੰਥੀ ਭਾਈ ਬਹਾਦਰ ਸਿੰਘ, ਗਿਆਨ ਸਿੰਘ ਲੋਪੇ ਸੀਨੀਅਰ ਆਗੂ, ਕਵਲਜੀਤ ਸਿੰਘ ਸਾਹਨੀ ਆਦਿ ਹਾਜ਼ਰ ਸਨ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।