Daily Suraj

ਪੰਜਾਬੀ

ਬੱਲੂਆਣਾ ਦੇ ਵਿਧਾਇਕ ਦੀ ਸਿਹਤ ਵਿਗੜੀ, ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਜਾਰੀ

21 Mar, 2026 04:47 PM

ਹਲਕਾ ਬੱਲੂਆਣਾ ਤੋਂ ਵਿਧਾਇਕ Amandeep Singh Goldy Musafir ਨੂੰ ਅਚਾਨਕ ਤਬੀਅਤ ਵਿਗੜਣ ਕਾਰਨ ਅਬੋਹਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਨੂੰ ਪਿੱਤੇ ਦੀ ਪੱਥਰੀ ਦੇ ਤੇਜ਼ ਦਰਦ ਤੋਂ ਬਾਅਦ ਤੁਰੰਤ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕੀਤਾ ਗਿਆ। ਹਸਪਤਾਲ ਦੇ ਐਸ.ਐਮ.ਓ. ਡਾ. ਸੁਰੇਸ਼ ਕੰਬੋਜ ਅਤੇ ਸਰਜਨ ਡਾ. ਗਗਨਦੀਪ ਵੱਲੋਂ ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਡਾਕਟਰਾਂ ਵੱਲੋਂ ਕੀਤੀ ਗਈ ਜਾਂਚ ਅਤੇ ਅਲਟਰਾਸਾਊਂਡ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਪਿੱਤੇ ਦੀ ਪੱਥਰੀ ਕਾਰਨ ਪੇਟ ਵਿੱਚ ਸੋਜ ਪੈਦਾ ਹੋਈ ਹੈ।

 ਹਾਲਾਂਕਿ ਡਾਕਟਰਾਂ ਨੇ ਦੱਸਿਆ ਹੈ ਕਿ ਵਿਧਾਇਕ ਦੀ ਹਾਲਤ ਇਸ ਵੇਲੇ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਵਿਧਾਇਕ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ Aam Aadmi Party ਦੇ ਆਗੂ ਅਤੇ ਵਰਕਰ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।

Posted By: Daily Suraj Bureau

Latest News