ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਸੂਬੇ ਦੇ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਸਥਿਤ ਸੰਸਦ ਭਵਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੈਠਕ ਦੌਰਾਨ ਸੂਬੇ ਦੇ ਸਰਵਪੱਖੀ ਵਿਕਾਸ, ਆਰਥਿਕ ਚੁਣੌਤੀਆਂ ਅਤੇ ਕਿਸਾਨੀ ਹਿੱਤਾਂ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਹੋਇਆ। ਦੋਵਾਂ ਆਗੂਆਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਮਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਵਲ ਸਿੰਘ ਢਿੱਲੋਂ ਵੱਲੋਂ ਰੱਖੇ ਗਏ ਸਾਰੇ ਨੁਕਤਿਆਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
Posted By: Daily Suraj Bureau