ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਸਟੇਟ ਐਵਾਰਡ ਲਈ ਅਰਜ਼ੀਆਂ ਦੀ ਮੰਗ
- ਪੰਜਾਬ
- (Asia/Kolkata)
ਸੰਗਰੂਰ 20 ਅਕਤੂਬਰ (ਜਗਸੀਰ ਲੌਂਗੋਵਾਲ ) -ਪੰਜਾਬ ਸਰਕਾਰ ਦੀ ਫਿਜੀਕਲ ਹੈਂਡੀਕੈਪਡ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹੋਣ, ਉਨਾਂ ਨੂੰ 3 ਦਸੰਬਰ ਨੂੰ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਸਟੇਟ ਐਵਾਰਡ ਦੇਣ ਲਈ ਵਿਚਾਰਿਆ ਜਾਣਾ ਹੈ। ਇਹ ਜਾਣਕਾਰੀ ਜ਼ਿਲਾ ਸਾਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਸਬੰਧੀ ਯੋਗ ਬਿਨੈਕਾਰ ਆਪਣੀਆਂ ਅਰਜ਼ੀਆਂ 23 ਅਕਤੂਬਰ 2020 ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਸਿਵਲ ਸਰਜਨ ਬਿਲਡਿੰਗ ’ਚ ਬਲਾਕ 2 ’ਚ ਸਥਿਤ ਜ਼ਿਲਾ ਸਾਮਾਜਿਕ ਸੁਰੱਖਿਆ ਦਫਤਰ ਸੰਗਰੂਰ ਵਿਖੇ ਜਮਾ ਕਰਵਾ ਸਕਦੇ ਹਨ।
Leave a Reply