ਬਠਿੰਡਾ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਚੇਅਰਮੈਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਆਪ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਜੰਗਲਾਤ ਵਿਭਾਗ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਰਕੇਸ਼ ਪੁਰੀ,ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ, ਮੀਡੀਅਮ ਇੰਡਸਟਰੀਜ਼ ਦੇ ਚੇਅਰਮੈਨ ਨੀਲ ਗਰਗ ਅਤੇ ਚੇਅਰਮੈਨ ਰਾਜਨ ਅਮਰਦੀਪ ਸਿੰਘ ਨੇ ਸਰਕਟ ਹਾਊਸ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਕੱਢੇ।
ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਮੁਸ਼ਕਿਲਾਂ ਲੈ ਕੇ ਪੁੱਜੇ। ਵਿਧਾਇਕ ਤੇ ਚੇਅਰਮੈਨਾਂ ਨੇ ਵੱਖ ਵੱਖ ਵਿਭਾਗਾਂ ਨਾਲ ਗੱਲ ਕਰਕੇ ਲੋਕਾਂ ਦੇ ਮਸਲੇ ਹੱਲ ਕਰਵਾਏ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਯੋਜਨਾ ਬਣਾਈ ਗਈ ਹੈ ਜਿਸ ਤਹਿਤ ਵਿਧਾਇਕ ਤੇ ਚੇਅਰਮੈਨ ਹਫ਼ਤੇ ਦੇ ਹਰ ਸੋਮਵਾਰ ਲੋਕਾਂ ਨੂੰ ਮਿਲਦੇ ਹਨ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਜਾਇਜ਼ ਕੰਮ ਲਈ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨ ਨਾ ਹੋਣਾ ਪਵੇ ਜਿਸ ਲਈ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾ ਰਹੇ ਹਨ। ਉਨ੍ਹਾਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ, ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ।
ਲੋਕ ਇਸ ਮੌਕੇ ਆਪਣੀਆਂ ਤਹਿਸੀਲ, ਪੁਲਿਸ, ਪਾਵਰਕਾਮ ਨਾਲ ਸਬੰਧਤ ਜਿਆਦਾ ਸ਼ਿਕਾਇਤਾਂ ਲੈ ਕੇ ਆਏ, ਜਿਸ ’ਤੇ ਵਿਧਾਇਕ ਤੇ ਚੇਅਰਮੈਨਾਂ ਨੇ ਤਰੁੰਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਨਿਬੇੜੇ। ਚੇਅਰਮੈਨ ਰਾਕੇਸ ਪੁਰੀ, ਜਤਿੰਦਰ ਭੱਲਾ, ਰਾਜਨ ਅਮਰਦੀਪ ਸਿੰਘ ਅਤੇ ਨੀਲ ਗਰਗ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਫਸਰ ਸ਼ਾਹੀ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਆਪਣੇ ਕੰਮ ਧੰਦੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।
ਉਨ੍ਹਾਂ ਆਖਿਆ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਹੋਰ ਵੀ ਯਤਨ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਵੱਡੀ ਗਿਣਤੀ ਲੋਕ ਆਪਣੇ ਮਸਲਿਆਂ ਨੂੰ ਲੈ ਕੇ ਆ ਰਹੇ ਹਨ।
Leave a Reply