ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਭਲਕੇ

ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਭਲਕੇ

ਅੰਮ੍ਰਿਤਸਰ : ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ।

 ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਅੱਜ ਤੜਕੇ ਗ੍ਰਿਫਤਾਰ ਕਰਕੇ ਕੀਤੇ ਜਬਰ, ਅਨਿਆਂ ਤੇ ਧਕੇਸ਼ਾਹੀ ਖਿਲਾਫ਼ ਕੱਲ੍ਹ 5 ਮਾਰਚ ਨੂੰ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਹਜ਼ਾਰਾਂ ਕਿਸਾਨਾਂ ਮਜਦੂਰਾਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।