Daily Suraj

ਪੰਜਾਬੀ

ਮਾਮਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਦਾ

21 Jan, 2026 04:52 PM

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਜੁਝਾਰੂ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਦਿੱਤੀ ਜਾਵੇ - ਗੁਰਚਰਨ ਸਿੰਘ ਖੁਰਾਣਾ ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਪੰਜਾਬ ਦੇ ਉੱਘੇ ਸਿਆਸਤਦਾਨ ਤੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਸ੍ਰ: ਗਰਚਰਨ ਸਿੰਘ ਖੁਰਾਣਾ ਨੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਆਪਣੀ ਜ਼ੋਰਦਾਰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਜੇਕਰ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਖੇਰੂੰ ਖੇਰੂੰ ਹੋਣ ਤੋਂ ਬਚਾਉਣਾ ਹੈ ਅਤੇ 2027 ਦੀਆਂ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅੰਦਰ ਵੱਡੀ ਜਿੱਤ ਦਰਜ ਕਰਵਾਉਣੀ ਹੈ ਤਾਂ ਤਰੁੰਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਪਾਰਟੀ ਦੇ ਜੁਝਾਰੂ ਆਗੂ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੂੰ ਸੌਪੀ ਜਾਵੇ ।ਅੱਜ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆ ਸਰਪੰਚ ਸ੍ਰ: ਗਰਚਰਨ ਸਿੰਘ ਖੁਰਾਣਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਤੇ ਐਮ.ਪੀ ਰਾਜਾ ਵੜਿੰਗ ਇੱਕ ਗੈਰ ਜ਼ਿੰਮੇਵਾਰ ਪ੍ਰਧਾਨ ਸਾਬਤ ਹੋਏ ਹਨ ਅਤੇ ਉਨ੍ਹਾਂ ਦੇ ਪ੍ਰਧਾਨਗੀ ਕਾਲ ਦੌਰਾਨ ਜਿਨ੍ਹਾਂ ਨੁਕਸਾਨ ਕਾਂਗਰਸ ਪਾਰਟੀ ਨੂੰ ਹੁਣ ਤੱਕ ਉਠਾਉਣਾ ਪੈ ਰਿਹਾ ਹੈ ।‌ ਉਹ ਵੀ ਆਪਣੇ ਆਪ ਵਿੱਚ ਇੱਕ ਇਤਿਹਾਸ ਹੈ । ਉਨ੍ਹਾਂ ਨੇ ਰਾਜਾ ਵੜਿੰਗ ਨੂੰ ਆਪਣਾ ਜ਼ੋਰਦਾਰ ਨਿਸ਼ਾਨਾ ਬਣਾਉਦਿਆਂ ਹੋਇਆਂ ਕਿਹਾ ਕਿ ਆਪਣੀਆਂ ਬੇ-ਤੁਕੀਆਂ ਤੇ ਹਾਸੋਹੀਣੀਆਂ ਬਿਆਨਬਾਜੀਆਂ, ਸੀਨੀਅਰ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਵਰਤਾਉ, ਪਾਰਟੀ ਅੰਦਰ ਧੜੇਬੰਦੀ ਬਣਾਉਣੀ,ਆਮ ਜਨਤਾ ਤੇ ਹਲਕੇ ਦੇ ਵੋਟਰਾਂ ਤੋਂ ਦੂਰੀ ਬਣਾ ਕੇ ਰੱਖਣਾ, ਸਿੱਧੇ ਰੂਪ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਢਾਹ ਲਗਾਉਣ ਵਾਲੀ ਕਾਰਵਾਈ ਹੈ । ਜਿਸ ਦੇ ਕਾਰਨ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਪੂਰੀ ਤਰ੍ਹਾਂ ਨਿਰਾਸ਼ ਹੋ ਕੇ ਦੂਜੀਆਂ ਪਾਰਟੀਆਂ ਵੱਲ ਲਗਾਤਾਰ ਆਪਣਾ ਮੂੰਹ ਕਰ ਰਹੇ ਹਨ । ਉਨ੍ਹਾਂ ਨੇ ਮੁੜ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਜੇਕਰ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਹੌਂਦ ਨੂੰ ਕਾਇਮ ਰੱਖਣਾ ਹੈ ਅਤੇ ਟਕਸਾਲੀ ਕਾਂਗਰਸੀ ਆਗੂਆਂ ਦਾ ਸਤਿਕਾਰ ਬਹਾਲ ਰੱਖਣਾ ਹੈ ਤਾਂ ਫੌਰੀ ਤੌਰ ਤੇ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਫਾਰਗ ਕਰਕੇ ਸ਼੍ਰੀ ਭਾਰਤ ਭੂਸ਼ਣ ਆਸ਼ੂ ਵਰਗੇ ਕਾਬਲ ਤੇ ਜੁਝਾਰੂ ਆਗੂ ਨੂੰ ਤਰੁੰਤ ਪਾਰਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾਵੇ ਤਾਂ ਕਿ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀ ਚੋਣਾਂ ਅੰਦਰ ਕਾਂਗਰਸ ਪਾਰਟੀ ਭਾਰੀ ਜਿੱਤ ਪ੍ਰਾਪਤ ਕਰ ਸਕੇ ।

Posted By: Daily Suraj Bureau

Latest News