Daily Suraj

ਪੰਜਾਬੀ

MEA ਵੱਲੋਂ CM ਭਗਵੰਤ ਮਾਨ ਦੇ ਯੂਕੇ ਦੌਰੇ ਨੂੰ ਮਨਜ਼ੂਰੀ ਤੋਂ ਇਨਕਾਰ

14 Jan, 2026 12:57 PM

ਚੰਡੀਗੜ੍ਹ, ਵਿਦੇਸ਼ ਮੰਤਰਾਲੇ (MEA) ਨੇ ਪੰਜਾਬ ਦੇ (Punjab Breaking) ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਰਾਜਨੀਤਿਕ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਰਵਰੀ ਵਿੱਚ ਯੂਕੇ ਅਤੇ ਇਜ਼ਰਾਈਲ ਦਾ ਰਾਜਨੀਤਿਕ ਦੌਰਾ ਕੀਤਾ ਜਾਣਾ ਸੀ। ਮੁੱਖ ਮੰਤਰੀ ਮਾਨ ਕੋਲ ਡਿਪਲੋਮੈਟਿਕ ਪਾਸਪੋਰਟ ਹੈ, ਪਰ ਵਿਦੇਸ਼ ਦੌਰੇ ‘ਤੇ ਜਾਣ ਲਈ ਡਿਪਲੋਮੈਟਿਕ ਪਾਸਪੋਰਟ ਦੇ ਨਾਲ-ਨਾਲ ਰਾਜ ਦੇ ਮੁੱਖ ਮੰਤਰੀ ਸਮੇਤ ਹੋਰਾਂ ਨੂੰ ਵੀ ਪ੍ਰਵਾਨਗੀ ਦੀ ਲੋੜ ਹੁੰਦੀ ਹੈ, ਜਿਨ੍ਹਾਂ ਨੂੰ ਦੇਣ ਤੋਂ MEA ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦੀ ਅਗਵਾਈ ‘ਚ 25 ਮੈਂਬਰੀ ਵਫ਼ਦ ਨੇ ਜਾਣਾ ਸੀ, ਜਿਸ ਵਿੱਚ ਕੇ ਏ ਪੀ ਸਿਨਹਾ, ਮੁੱਖ ਸਕੱਤਰ; ਰਵੀ ਭਗਤ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ; ਅਤੇ ਉਦਯੋਗ ਅਤੇ ਨਿਵੇਸ਼ ਵਿਭਾਗ ਦੇ ਅਧਿਕਾਰੀ ਸ਼ਾਮਿਲ ਸਨ। ਮਿਲੀ ਜਾਣਕਾਰੀ ਅਨੁਸਾਰ ਇਹ ਵਫਦ ਫਰਵਰੀ ਵਿੱਚ ਯੂਕੇ ਅਤੇ ਇਜ਼ਰਾਈਲ ਜਾਣ ਦੀ ਯੋਜਨਾ ਬਣਾ ਰਿਹਾ ਸੀਨ ਤਾਂ ਜੋ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਜਾ ਸਕੇ। ਦੱਸ ਦੇਈਏ ਕਿ ਵਿਦੇਸ਼ ਮੰਤਰਾਲੇ ਨੇ ਇਸ ਮਨਜ਼ੂਰੀ ਨੂੰ ਰੱਦ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ। ਮੰਤਰਾਲੇ ਦੇ ਬੁਲਾਰੇ ਨੇ ਇਸ ਮੁੱਦੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ ਇੰਨਾ ਕਿਹਾ ਕਿ ਕਿਸੇ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਜਾਂ ਨਾ ਦੇਣ ਪਿੱਛੇ ਬਹੁਤ ਸਾਰੇ ਕਾਰਨ ਹੁੰਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ 1 ਤੋਂ 8 ਦਸੰਬਰ ਤੱਕ, CM ਮਾਨ (Punjab Breaking) ਨੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਵੀ ਇਸੇ ਤਰਜ ‘ਤੇ ਕੀਤਾ ਸੀ। ਵਫਦ ਵੱਲੋਂ ਦੋਵਾਂ ਦੇਸ਼ਾਂ ਦੇ ਨਿਵੇਸ਼ਕਾਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੂੰ 13-15 ਮਾਰਚ, 2026 ਤੱਕ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸੱਦਾ ਦਿੱਤਾ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਾਨ ਨੂੰ ਰਾਜਨੀਤਿਕ ਪ੍ਰਵਾਨਗੀ (Punjab Breaking) ਤੋਂ ਇਨਕਾਰ ਕੀਤਾ ਗਿਆ ਹੈ। ਅਗਸਤ 2024 ਵਿੱਚ, ਮੁੱਖ ਮੰਤਰੀ ਨੂੰ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਪੈਰਿਸ ਜਾਣ ਦੀ ਇਜਾਜ਼ਤ ਤੋਂ ਇਨਕਾਰ ਕੀਤਾ ਗਿਆ ਸੀ।

Posted By: Daily Suraj Bureau

Latest News