ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਨੇ ਸਹੋਦਯਾ ਸਕੂਲਜ਼ ਫੁੱਟਬਾਲ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
- ਪੰਜਾਬ
- (Asia/Kolkata)
ਮਸਤੂਆਣਾ ਸਾਹਿਬ, (ਜਗਸੀਰ ਸਿੰਘ ) -ਸਹੋਦਯਾ ਸਕੂਲਜ਼ ਫੁੱਟਬਾਲ ਮੁਕਾਬਲਾ (ਸੰਗਰੂਰ) ਵਿਖੇ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਸਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਝਨੇੜੀ ਵਿਖੇ ਕਰਵਾਇਆ ਗਿਆ। ਮੁਕਾਬਲੇ ਦੌਰਾਨ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਅਤੇ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਦੀਆਂ ਟੀਮਾਂ ਵਿਚਕਾਰ ਬੇਹੱਦ ਰੋਮਾਂਚਕ ਅਤੇ ਸਖ਼ਤ ਟੱਕਰ ਦੇਖਣ ਨੂੰ ਮਿਲੀ। ਦੋਵਾਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਲਈ ਪੂਰਾ ਜ਼ੋਰ ਲਗਾਇਆ, ਪਰ ਅਕਾਲ ਅਕੈਡਮੀ ਦੇ ਖਿਡਾਰੀਆਂ ਨੇ ਆਪਣੇ ਹੁਨਰ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਮੁਕਾਬਲਾ ਆਪਣੇ ਨਾਮ ਕਰ ਲਿਆ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਅਕਾਲ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਵੱਲੋਂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰ ਵਧਾਈ ਦਿੱਤੀ ਗਈ। ਪ੍ਰਿੰਸੀਪਲ ਵਿਜੈ ਪਲਾਹਾ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ।
Leave a Reply