ਮਾਘੀ ਮੇਲੇ ਦੌਰਾਨ ਸਿਆਸੀ ਕਾਨਫ਼ਰੰਸ: CM ਮਾਨ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਕੀਤਾ ਵੱਡਾ ਐਲਾਨ
- ਪੰਜਾਬ
- (Asia/Kolkata)
ਸ੍ਰੀ ਮੁਕਤਸਰ ਸਾਹਿਬ ,ਮਾਘੀ ਮੇਲੇ ਦੇ ਸ਼ੁਭ ਮੌਕੇ ‘ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਆਯੋਜਿਤ ਰਾਜਨੀਤਿਕ ਕਾਨਫਰੰਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕ ‘ਆਪ’ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਪੁੱਜੇ। ਕਾਨਫਰੰਸ ਮੰਚ ‘ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲ ਚੰਦ ਕਟਾਰੂਚੱਕ ਸਮੇਤ ਕਈ ਸੀਨੀਅਰ ਪਾਰਟੀ ਆਗੂ ਮੌਜੂਦ ਸਨ। ਆਪਣੇ ਸੰਬੋਧਨ ਵਿੱਚ, ਉਹ ਰਾਜ ਸਰਕਾਰ ਦੀਆਂ ਨੀਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਸੰਗਠਨ ਦੀ ਮਜ਼ਬੂਤੀ ‘ਤੇ ਜ਼ੋਰ ਦੇ ਰਹੇ ਹਨ। ਸਿਆਸੀ ਕਾਨਫ਼ਰੰਸ ਵਿਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਖੜ੍ਹੇ ਹੋਣ ਨਾਲ ਆਪਣੀ ਵਾਰੀ ਆਉਂਦੀ ਹੈ। ਪਰ ਇਹ ਵਿਰੋਧੀ ਧਿਰਾਂ ਲੋਕਾਂ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਹਨ। ਇਸ ਮੌਕੇ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤਾ 1 ਹਜ਼ਾਰ ਰੁਪਏ ਵਾਲਾ ਵਾਅਦਾ ਅਗਲੇ ਬਜਟ ਵਿਚ ਪੂਰਾ ਕਰ ਦਿੱਤਾ ਜਾਵੇਗਾ। ਕਾਂਗਰਸ ਵੱਲੋਂ ਰੈਲੀ ਕਰਨ ਤੋਂ ਇਨਕਾਰ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਆਪਸ ਵਿੱਚ ਹੀ ਤਾਲਮੇਲ ਨਹੀਂ ਹੈ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਮਾਗਮ ਲਈ ਪਹਿਲਾਂ ਤੋਂ ਹੀ ਵਿਆਪਕ ਪ੍ਰਬੰਧ ਕੀਤੇ ਹੋਏ ਹਨ। ਸਮਾਗਮ ਦੇ ਸ਼ਾਂਤੀਪੂਰਨ ਸਮਾਪਤੀ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Leave a Reply