Daily Suraj

ਪੰਜਾਬੀ

ਸੈਲਾਨੀਆਂ ਦੀ ਮੌਤ ਨੇ ਦਿੱਤਾ ਦਹਿਸ਼ਤ ਭਰਿਆ ਸੈਂਡੇਸ਼, ਪੁਲਿਸ ਨੇ ਕਮਰਾ ਸੀਲ ਕਰਕੇ ਕਮਾਈ ਕਾਰਵਾਈ

06 Feb, 2026 09:02 AM

ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਰਾਜਗੀਰ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਰਾਜਗੀਰ ਦੀ ਦਿਗੰਬਰ ਧਰਮਸ਼ਾਲਾ ਦੇ ਇੱਕ ਕਮਰੇ ਵਿੱਚੋਂ 4 ਜੈਨ ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਕੱਠਿਆਂ ਚਾਰ ਜੈਨ ਸੈਲਾਨੀਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕਾਂ ਵਿੱਚ ਦੋ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਸੈਲਾਨੀਆਂ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦਿਗੰਬਰ ਧਰਮਸ਼ਾਲਾ ਦੇ ਅੰਦਰ ਚਾਰ ਲਾਸ਼ਾਂ ਹੋਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ-ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ। ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ ਅਤੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਕਮਰੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਕਿਸੇ ਨੂੰ ਵੀ ਕਮਰੇ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਡੀ.ਐਸ.ਪੀ. ਰਾਜਗੀਰ ਅਤੇ ਰਾਜਗੀਰ ਥਾਣਾ ਮੁਖੀ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਵੀ ਬੁਲਾਈ ਗਈ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Posted By: Daily Suraj Bureau

Latest News