ਪੁਰਾਲੇਖ ਵਿਭਾਗ ਦੇ ਨਵੀਕਰਨ ਨਾਲ ਪੰਜਾਬੀ ਵਿਰਾਸਤ ਨੂੰ ਮਿਲੇਗੀ ਨਵੀਂ ਜ਼ਿੰਦਗੀ
ਪਟਿਆਲਾ : PUNJAB ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ।
#PunjabArchives #CulturalHeritage #TarunpreetSinghSond #DigitalArchives #HeritagePreservation #PunjabiHistory #PunjabGovernment #ArchivesReform #DigitalPunjab #HistoricalDocuments
Posted By: Daily Suraj Bureau