ਇਲੈਕਟੋਰਲ ਲਿਟਰੇਸੀ ਕਲੱਬ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਇਲੈਕਟੋਰਲ ਲਿਟਰੇਸੀ ਕਲੱਬ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਕਪੂਰਥਲਾ : ਸਥਾਨਕ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਦਾ ਪ੍ਰਯੋਜਨ ਵਿਦਿਆਰਥੀਆਂ ਵੋਟ ਦੀ ਸਹੀ ਵਰਤੋਂ ਪ੍ਰਤੀ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਲੈਕਟੋਰਲ ਲਿਟਰੇਸੀ ਕਲੱਬ ਦੀ ਇੰਚਾਰਜ ਸ਼੍ਰੀਮਤੀ ਵਰਿੰਦਰ ਕੌਰ ਨੇ ਵੋਟ ਦੀ ਮਹੱਤਤਾ ਬਾਰੇ ਦੱਸਿਆ ਕਿ ਕਿਵੇਂ ਵੋਟਰ ਰਾਸ਼ਟਰ ਨਿਰਮਾਣ ’ਚ ਆਪਣਾ ਯੋਗਦਾਨ ਪਾਉਣ ਲਈ ਆਪਣੀ ਵੋਟ ਦੀ ਸਹੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਅਤੇ ਮਜ਼ਬੂਤ ਭਾਰਤ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ । ਸਾਰੇ ਵਿਦਿਆਰਥੀਆਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕੀ । ਇਸ ਮੌਕੇ ਭਾਰਤ ਦੇ ਮੁੱਖ ਨਿਰਵਾਚਨ ਆਯੁਕਤ ਸੰਜੀਵ ਕੁਮਾਰ ਦਾ ਸੰਦੇਸ਼ ਵੀ ਪ੍ਰਸਤੁਤ ਕੀਤਾ ਗਿਆਉਪਰੰਤ ਸੰਗੀਤ ਵਿਭਾਗ ਦੀ ਵਿਦਿਆਰਥਨ ਅਮਨ ਪ੍ਰੀਤ ਕੌਰ ਵਲੋਂ ਲੋਕਤੰਤਰ ਨੂੰ ਮਜ਼ਬੂਤ ਬਨਉਣ ਲਈ ਆਓ ਵੋਟ ਬਣਾਈਏ ਗੀਤ ਵੀ ਪੇਸ਼ ਕੀਤਾ ਗਿਆ। ਨੌਜਵਾਨਾਂ ’ਚ ਵੋਟਿੰਗ ਨੂੰ ਉਤਸ਼ਾਹਿਤ ਕਰਨ ਅਤੇ ਇਸਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਉਸੇ ਦਿਨ ਇੱਕ ਹਸਤਾਖਰ ਮੁਹਿੰਮ ਵੀ ਚਲਾਈ ਗਈ। ਇਸ ਮੌਕੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰ ਮੈਡਮ ਸਪਨਾ ਭੱਲਾ ਤੇ 350 ਦੇ ਕਰੀਬ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਪ੍ਰਿੰਸੀਪਲ ਡਾ ਅਰਚਨਾ ਗਰਗ ਨੇ ਇਲੈਕਟਰੋਨ ਲਿਟਰੇਸੀ ਕਲੱਬ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਰਦਿਆਂ ਲੋਕ ਤੰਤਰ ਸਾਰਿਆਂ ਦਾ ਸਾਂਝਾ ਹੈ ਇਸ ਨੂੰ ਮਜ਼ਬੂਤ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਆਉਂਣ ਵਾਲੀਆਂ ਚੋਣਾਂ ’ਚ ਸਾਰਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸਾਡਾ ਸਭ ਦਾ ਫਰਜ਼ ਹੈ।