ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼, ਪੰਜਾਬ ਵਿੱਚ LPG ਦੀ ਸਪਲਾਈ ਯਕੀਨੀ ਬਣਾਈ ਜਾਵੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਕਿਤੇ ਵੀ LPG ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰ ਗੈਸ ਦੀ ਸਪਲਾਈ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X (Twitter) ‘ਤੇ ਇੱਕ ਪੋਸਟ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਸੂਬੇ ਵਿੱਚ ਕਿਤੇ ਵੀ LPG ਗੈਸ ਦੀ ਘਾਟ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਗੈਸ ਦੀ ਉਪਲਬਧਤਾ ‘ਤੇ ਨਿਗਰਾਨੀ ਬਣਾਈ ਰੱਖਣ ਲਈ ਕਿਹਾ ਗਿਆ ਹੈ। ਭਗਵੰਤ ਮਾਨ ਨੇ ਇਹ ਵੀ ਸਪਸ਼ਟ ਕੀਤਾ ਕਿ ਗੈਸ ਸਿਲੰਡਰਾਂ ਦੀ ਜਮਾਖੋਰੀ ਕਰਨ ਜਾਂ ਬਲੈਕ ਮਾਰਕੀਟ ਵਿੱਚ ਵੇਚਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਗਤਿਵਿਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀਆਂ ਖ਼ਿਲਾਫ਼ ਕੜੇ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕਾਂ ਨੂੰ LPG ਗੈਸ ਦੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਮਿਲਦੀ ਰਹੇ ਅਤੇ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Posted By: Daily Suraj Bureau