ਅੰਮ੍ਰਿਤਸਰ ਮੰਦਿਰ ਧਮਾਕੇ ਮਾਮਲੇ 'ਚ CP ਗੁਰਪ੍ਰੀਤ ਭੁੱਲਰ ਨੇ ਕੀਤੇ ਖ਼ੁਲਾਸੇ
- ਪੰਜਾਬ
- 15 Mar,2025

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ BKI ਨਾਲ ਜੁੜੇ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮੁਲਜ਼ਮ ਕਰਨਦੀਪ, ਮੁਕੇਸ਼ ਕੁਮਾਰ ਯਾਦਵ ਅਤੇ ਸਾਜਨ ਨੂੰ ਬਿਹਾਰ ਤੋਂ ਕਾਬੂ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ BKI ਨਾਲ ਜੁੜੇ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਇਹ ਤਿੰਨੋ ਮੁਲਜ਼ਮ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸੀਪੀ ਨੇ ਕਿਹਾ ਹੈ ਕਿ ਇਹ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।
Posted By:

Leave a Reply