Daily Suraj

ਪੰਜਾਬੀ

ਅਕਾਲੀ ਦਲ ਆਗੂ ਹਮਲੇ ਦਾ ਸ਼ਿਕਾਰ, ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਗੰਭੀਰ ਜ਼ਖ਼ਮੀ

14 Dec, 2025 11:19 PM

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਵੱਕਾਰੀ ਬਲਾਕ ਸਮਿਤੀ ਜ਼ੋਨ ਜੰਬਰ ਬਸਤੀ ਅਧੀਨ ਆਉਂਦੇ ਪਿੰਡ ਫਤਿਹਗੜ੍ਹ ਨੌ ਆਬਾਦ ’ਚ ਵੋਟਿੰਗ ਦੇ ਆਖ਼ਰੀ ਪੜਾਅ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰਤਾਪ ਸਿੰਘ ਕੁਝ ਲੋਕਾਂ ਵੱਲੋਂ ਕੀਤੇ ਕਥਿਤ ਹਮਲੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਦਾਖ਼ਲ ਕਰਵਾਇਆ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਹਮਲੇ ਦੌਰਾਨ ਅਕਾਲੀ ਆਗੂ ਦੀ ਲੱਤ ’ਤੇ ਕਾਫੀ ਸੱਟਾਂ ਲੱਗੀਆਂ ਹਨ।

Latest News