Daily Suraj

ਪੰਜਾਬੀ

ਬੰਦ ਪਏ ਪੋਲਟਰੀ ਫਾਰਮ ’ਚ ਪਟਾਕੇ ਬਣਾਉਂਦਾ ਪ੍ਰਵਾਸੀ ਕਾਬੂ

14 May, 2025 11:09 PM

ਧੂਰੀ : ਪਿੰਡ ਦੁਗਨੀ ਵਿਚ ਬੰਦ ਪਏ ਪੋਲਟਰੀ ਫਾਰਮ ਵਿਚ ਪਟਾਖੇ ਬਣਾਉਦੇ ਹੋਏ ਇਕ ਪ੍ਰਵਾਸੀ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਕੇ ਵੱਡੀ ਮਾਤਰਾ ਵਿਚ ਪਟਾਕੇ ਅਤੇ ਪੋਟਾਸ਼ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਧੂਰੀ ਦੇ ਮੁੱਖ ਅਫਸਰ ਇੰਸਪੈਕਟਰ ਕਰਨਵੀਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਦੁਗਨੀ ਵਿਖੇ ਇੱਕ ਬੰਦ ਪਏ ਪੋਲਟਰੀ ਫਾਰਮ ਵਿੱਚ ਬਿਹਾਰ ਦੇ ਰਹਿਣ ਵਾਲੇ ਫੈਆਜ਼ ਖਾਂ ਨਾਮੀ ਵਿਅਕਤੀ ਵੱਲੋਂ ਨਾਜਾਇਜ਼ ਤੌਰ ’ਤੇ ਪਟਾਕੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ।

 ਜਿਸ ਨੂੰ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਦੀ ਅਗਵਾਈ ਵਿਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਹੁੰਚੀ ਹੋਈ। ਪੁਲਿਸ ਪਾਰਟੀ ਵੱਲੋਂ ਬੇਨਕਾਬ ਕਰ ਦਿੱਤਾ ਗਿਆ ਹੈ ਅਤੇ ਮੁਲਜ਼ਮ ਫੈਆਜ਼ ਖਾਂ ਵਾਸੀ ਬਿਹਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿੱਚ ਨਾਜਾਇਜ਼ ਤੌਰ ’ਤੇ ਬਣੇ ਪਟਾਕੇ ਅਤੇ ਪੋਟਾਸ਼ ਬਰਾਮਦ ਹੋਣ ਨਾਲ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।

 ਇਸ ਮੁਕੱਦਮੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਫੈਆਜ ਖਾਨ ਪਾਸੋਂ 70 ਡੱਬੇ ਪਟਾਕੇ, ਭਾਰੀ ਮਾਤਰਾ ਵਿੱਚ ਪੋਟਾਸ਼ ਅਤੇ ਪਟਾਖੇ ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੈਆਜ਼ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਜਬਰਾ ਸਿੰਘ, ਸਹਾਇਕ ਥਾਣੇਦਾਰ ਸੁਰਜੀਤ ਸਿੰਘ, ਸਹਾਇਕ ਥਾਣੇਦਾਰ ਕਮਲਜੀਤ ਸਿੰਘ ਆਦਿ ਮੌਜੂਦ ਸਨ।

#IllegalFireworks #PoultryFarmRaid #ExplosiveSeized #PunjabPoliceAction #FirecrackerFactory #SafetyFirst #CrimeNews

Posted By: Daily Suraj Bureau

Latest News