Daily Suraj

ਪੰਜਾਬੀ

ਫਾਜ਼ਿਲਕਾ ਸਬ-ਜ਼ੇਲ੍ਹ ਵਿਖੇ ਮੈਡੀਕਲ ਚੈਕਅਪ ਕੈਂਪ ਲਗਾਇਆ

02 Jun, 2025 10:25 PM

ਫਾਜ਼ਿਲਕਾ : ਸਬ-ਜ਼ੇਲ੍ਹ ਫਾਜ਼ਿਲਕਾ ਵਿਖੇ ਕੈਦੀਆਂ ਦੀ ਸਿਹਤ ਜਾਂਚ ਲਈ ਇੱਕ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕੈਦੀਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸੀ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਵਤਾਰ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਰੂਚੀ ਸਵਪਨ ਸ਼ਰਮਾ ਵਿਸ਼ੇਸ਼ ਤੌਰ ਤੇ ਕੈਂਪ ਵਿਚ ਪਹੁੰਚੇ। ਉਨ੍ਹਾਂ ਨੇ ਜੇਲ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕੈਂਪ ਦੀ ਪੂਰੀ ਜਾਂਚ-ਪੜਤਾਲ ਕੀਤੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਅਤੇ ਸਕੱਤਰ ਮੈਡਮ ਰੂਚੀ ਸਵਪਨ ਸ਼ਰਮਾ ਨੇ ਕੈਦੀਆਂ ਨਾਲ ਰੁਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਜ਼ੇਲ੍ਹ ਅੰਦਰ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਕੈਦੀਆਂ ਨੂੰ ਕਾਨੂੰਨੀ ਸਹਾਇਤਾ, ਸਿਹਤ ਸੇਵਾਵਾਂ ਅਤੇ ਹੋਰ ਹੱਕਾਂ ਬਾਰੇ ਵੀ ਜਾਗਰੂਕ ਕੀਤਾ।ਇਸ ਮੈਡੀਕਲ ਕੈਂਪ ਦੌਰਾਨ ਡਾਕਟਰੀ ਟੀਮ ਵਿੱਚ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਵਿਕਾਸ ਗਾਂਧੀ, ਦੰਦਾਂ ਦੇ ਰੋਗਾਂ ਦੇ ਮਾਹਿਰ ਡਾ. ਐਡੀਸਨ ਐਰਿਕ, ਛਾਤੀ ਅਤੇ ਟੀ.ਬੀ. ਦੇ ਰੋਗਾਂ ਦੇ ਮਾਹਿਰ ਡਾ. ਨੀਲੂ ਚੁੱਘ, ਚਮੜੀ ਦੇ ਰੋਗਾਂ ਦੇ ਮਾਹਿਰ ਡਾ. ਸੌਰਭ ਨਾਰੰਗ ਅਤੇ ਹੋਰ ਮੈਡੀਕਲ ਸਟਾਫ ਆਦਿ ਮੌਜੂਦ ਸੀ, ਜਿਨ੍ਹਾਂ ਵੱਲੋਂ ਕੈਦੀਆਂ ਦੀ ਜਾਂਚ ਕੀਤੀ ਗਈ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਈਆਂ ਗਈਆਂ।ਇਹ ਕੈਂਪ ਸਿਹਤ ਵਿਭਾਗ ਅਤੇ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫਲਤਾਪੂਰਕ ਸੰਪੰਨ ਹੋਇਆ।ਵਧੇਰੀ ਜਾਣਕਾਰੀ ਅਤੇ ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰ.ਤੇ ਜਾਣਕਾਰੀ ਲੈ ਸਕਦੇ ਹਨ ।

#MedicalCamp #Fazilka #HealthCheckup #FreeMedicalCamp #CommunityHealth #Healthcare #PunjabNews

Posted By: Daily Suraj Bureau

Latest News