Daily Suraj

ਪੰਜਾਬੀ

ਖਨੌਰੀ ਬਾਰਡਰ ’ਤੇ 60ਵੇਂ ਦਿਨ ਵੀ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, ਇਤਿਹਾਸਕ ਸੱਤਿਆਗ੍ਰਹਿ ਨੂੰ 2 ਮਹੀਨੇ ਪੂਰੇ

24 Jan, 2025 05:30 AM

ਖਨੌਰੀ ਬਾਰਡਰ : ਅੱਜ 60ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਜਾਰੀ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਇਸ ਇਤਿਹਾਸਕ ਸੱਤਿਆਗ੍ਰਹਿ ਨੂੰ 2 ਮਹੀਨੇ ਪੂਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦੇਸ਼ ਭਰ ’ਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਕਿਸਾਨਾਂ ਦੇ ਟਰੈਕਟਰ ਦੇਸ਼ ਭਰ ’ਚ ਸੜਕਾਂ 'ਤੇ ਹੋਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਤਾਮਿਲਨਾਡੂ-ਕਰਨਾਟਕ ’ਚ 70 ਤੋਂ ਵੱਧ ਥਾਵਾਂ 'ਤੇ, ਪੰਜਾਬ-ਹਰਿਆਣਾ ’ਚ ਸੈਂਕੜੇ ਥਾਵਾਂ 'ਤੇ ਅਤੇ ਹੋਰ ਰਾਜਾਂ ’ਚ ਵੱਡੇ ਪੱਧਰ 'ਤੇ ਕਿਸਾਨਾਂ ਦੇ ਟਰੈਕਟਰ ਸੜਕਾਂ 'ਤੇ ਹੋਣਗੇ, ਮੱਧ ਪ੍ਰਦੇਸ਼ ਦੇ ਅਸ਼ੋਕਨਗਰ ’ਚ ਇੱਕ ਵੱਡੀ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 13 ਫ਼ਰਵਰੀ ਤੋਂ ਚੱਲ ਰਿਹਾ ਕਿਸਾਨ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ 'ਤੇ ਕੇਂਦ੍ਰਿਤ ਹੈ ਅਤੇ ਇਸਦਾ ਕਿਸੇ ਹੋਰ ਮੁੱਦੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਇਹ ਮੋਰਚਾ ਪੂਰੀ ਤਰ੍ਹਾਂ ਪਵਿੱਤਰ ਹੈ ਅਤੇ ਕੋਈ ਵੀ ਵਿਅਕਤੀ/ਸ਼ਕਤੀ ਇਸਨੂੰ ਅਪਵਿੱਤਰ ਕਰਨ ਦੀ ਕੋਸ਼ਿਸ਼ ਨਹੀਂ ਕਰ ਸਕਦੀ। 

Latest News