ਕਰਨਲ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਕਰਦਾ ਹਾਂ ਨਿੰਦਾ : ਖਹਿਰਾ
- ਪੰਜਾਬ
- 17 Mar,2025

ਭੁਲੱਥ : ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਪੁਲਿਸ ਅਧਿਕਾਰੀਆਂ ਵਲੋਂ ਇਕ ਫੌਜੀ ਕਰਨਲ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਘਟਨਾ ਦੀ ਨਿੰਦਾ ਕੀਤੀ ਹੈ। ਹਲਾਂਕਿ ਫਿਰ ਵੀ ਐੱਫ.ਆਈ.ਆਰ. ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕਰ ਦਿੱਤੀ ਗਈ ਹੈ ਜੋ ਕਿ ਨਿਆਂ ਦਾ ਸਿਰੇ ਤੋਂ ਮਖੌਲ ਹੈ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਹੈ।
ਦੋਸ਼ੀ ਪੁਲਿਸ ਅਧਿਕਾਰੀ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਸਬੰਧਤ ਫੌਜਦਾਰੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
Posted By:

Leave a Reply