Daily Suraj

ਪੰਜਾਬੀ

ਜਲੰਧਰ ’ਚ ਕਾਂਗਰਸੀ ਵਿਧਾਇਕ ਕੋਟਲੀ ਸਮੇਤ 150 ਲੋਕਾਂ ਵਿਰੁਧ ਐਫ਼ਆਈਆਰ

29 Apr, 2025 09:37 PM

ਜਲੰਧਰ ’ਚ ਛੇ ਦਿਨ ਪਹਿਲਾਂ ਬੁੱਧਵਾਰ ਨੂੰ ਸ਼ੁਗਰ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਮਿਲ ਕੇ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਨਗਰ ਕੌਂਸਲ ਪ੍ਰਧਾਨ ਸਮੇਤ 150 ਲੋਕਾਂ ਵਿਰੁਧ ਐਫ਼ਆਈਆਰ ਦਰਜ ਕੀਤੀ ਹੈ।

ਬੁੱਧਵਾਰ ਨੂੰ ਵਿਧਾਇਕ ਕੋਟਲੀ ਦੀ ਅਗਵਾਈ ਹੇਠ ਲਗਭਗ 150 ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਅਤੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਹਾਈਵੇਅ ਬੰਦ ਹੋਣ ਕਾਰਨ ਲੰਬਾ ਟਰੈਫਿਕ ਜਾਮ ਲੱਗ ਗਿਆ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਐਫ਼ਆਈਆਰ ਦਰਜ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਆਗੂਆਂ ਦੇ ਨਾਲ-ਨਾਲ ਸਮਾਜਿਕ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਹੋਰ ਸੰਸਥਾਵਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।

ਜਾਣਕਾਰੀ ਅਨੁਸਾਰ, ਇਹ ਐਫ਼ਆਈਆਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀ ਜਸਵੰਤ ਕੁਮਾਰ ਦੇ ਬਿਆਨਾਂ ’ਤੇ ਦਰਜ ਕੀਤੀ ਗਈ ਹੈ। ਜਸਵੰਤ ਸਿੰਘ ਐਨਐਚਏਆਈ ਦੇ ਸਾਈਟ ਇੰਜੀਨੀਅਰ ਹਨ। ਜਸਵੰਤ ਕੋਲ ਪਠਾਨਕੋਟ ਚੌਕ ਤੋਂ ਜੰਮੂ-ਕਸ਼ਮੀਰ ਤੱਕ ਨਿਗਰਾਨੀ ਹੈ।

ਮਾਮਲੇ ਵਿੱਚ ਪੁਲਿਸ ਨੇ ਆਦਮਪੁਰ ਹਲਕੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਰਾਜ ਕੁਮਾਰ ਰਾਜਾ, ਅਸ਼ਵਨ ਭੱਲਾ, ਵਿਸ਼ਾਲ ਬਹਿਲ, ਚਰਨਜੀਤ ਸਿੰਘ, ਗੁਰਦੀਪ ਸਿੰਘ, ਲਵਦੀਪ ਸਿੰਘ ਉਰਫ਼ ਲੱਕੀ, ਅੰਮ੍ਰਿਤਪਾਲ ਸਿੰਘ, ਰਾਕੇਸ਼ ਕੁਮਾਰ ਬੱਗਾ, ਸ਼ੀਤਲ ਸਿੰਘ, ਸੂਬੇਦਾਰ ਸਰਜੀਤ ਸਿੰਘ, ਰਾਹੁਲ, ਮਨਜੀਤ ਸਿੰਘ, ਮੋਨੂੰ, ਸੁਨੀਲ ਖੋਸਲਾ, ਮੁਸਲਿਮ ਕੁਮਾਰ ਦੀਪਿਕਾ, ਸੁਨੀਲ ਖੋਸਲਾ, ਨਰਿੰਦਰ ਕੁਮਾਰ ਨਿੰਦੀ, ਅਮਿਤ ਅਰੋੜਾ, ਫੌਜੀ, ਰਣਜੀਤ ਸਿੰਘ, ਜਤਿੰਦਰ ਸਿੰਘ ਅਤੇ 150 ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ

#JalandharNews #CongressMLA #SurinderKotli #FIRFiled #PoliticalControversy #LawAndOrder #PunjabPolitics #PoliceAction #LegalNewsIndia


Posted By: Daily Suraj Bureau

Latest News