Daily Suraj

ਪੰਜਾਬੀ

ਕਿਸਾਨਾਂ ਮਜ਼ਦੂਰਾਂ ਦੀ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ- ਸੁਖਬੀਰ ਸਿੰਘ ਬਾਦਲ

21 May, 2025 07:41 PM

ਈਸੇਵਾਲ, (ਲੁਧਿਆਣਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਪੱਖੋਂ ਫ਼ੇਲ੍ਹ ਅਤੇ ਦਿੱਲੀ ਵਾਲਿਆਂ ਦੇ ਹੇਠਾਂ ਲੱਗੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਵੱਡਾ ਡਾਕਾ ਮਾਰਨ ਦੀ ਤਿਆਰੀ ਕਰੀ ਬੈਠੀ ਹੈ । ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 40 ਪਿੰਡਾਂ ਦੀ ਤਕਰੀਬਨ 24,000 ਕਿੱਲੇ ਜ਼ਮੀਨ ਨੂੰ ਲੈਂਡ ਪੂਲੀਂਗ ਸਕੀਮ ਹੇਠ ਲੈ ਕੇ ਇਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੀ ਲੁੱਟ ਦਾ ਨਵਾਂ ਤਰੀਕਾ ਲੱਭਿਆ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ। ਬੀਤੇ ਕੱਲ੍ਹ ਦਾਖਾ ਹਲਕੇ ਦੇ ਪਿੰਡ ਈਸੇਵਾਲ ਵਿਖੇ ਕਿਸਾਨ ਵੀਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਇਸ ਮਾਮਲੇ ਸੰਬੰਧੀ ਗੰਭੀਰ ਵਿਚਾਰਾਂ ਕੀਤੀਆਂ। ਆਪਣੇ ਵਲੋਂ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਲੁੱਟ ਦੇ ਵਿਰੁੱਧ 29 ਮਈ ਨੂੰ ਲੁਧਿਆਣਾ ਵਿਖੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਦੇ ਬਾਹਰ ਇਕ ਵਿਸ਼ਾਲ ਧਰਨਾ ਵੀ ਲਾਵੇਗਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਮਜ਼ਦੂਰਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ।

#SukhbirBadal #AkaliDal #FarmersRights #LabourSupport #PunjabPolitics #KisanMazdoor #SikhPolitics #PoliticalNews

Posted By: Daily Suraj Bureau

Latest News