ਗੁਰੂ ਅਮਰ ਦਾਸ ਪਬਲਿਕ ਸਕੂਲ ਵੱਲੋਂ ਕਰਵਾਈ ਗਈ ਦੋ ਰੋਜ਼ਾ ਐਥਲੈਟਿਕ ਮੀਟ ਰਹੀ ਯਾਦਗਾਰੀ
(ਇੰਦਰਜੀਤ) ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰ ਦਾਸ ਪਬਲਿਕ ਸਕੂਲ ਨੇ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ, ਜਿਸ ਵਿੱਚ ਪਹਿਲੇ ਦਿਨ ਅਰਜਨ ਅਵਾਰਡੀ, ਬਾਸਕਿਟਬਾਲ ਪਲੇਅਰ ਰਿਟ. ਸੀਨੀਅਰ ਸੁਪਰੀਟੈਂਡੈਂਟ ਆਫ ਪੁਲਿਸ ਸ. ਸੱਜਣ ਸਿੰਘ ਚੀਮਾ ਜੀ ਅਤੇ ਦੂਸਰੇ ਦਿਨ ਰਿਟਾ. ਅਸਿਸਟੈਂਟ ਇੰਸਪੈਕਟਰ ਜਨਰਲ ਆਫ ਪੁਲਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾ।ਇਸ ਸਲਾਨਾ ਖੇਡ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਮਸ਼ਾਲ ਜਗਾ ਕੇ ਅਤੇ ਰੰਗ-ਬਿਰੰਗੇ ਗੁਬਾਰੇ ਹਵਾ ਵਿੱਚ ਛੱਡ ਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ ਨੂੰ ਦਰਸਾਉਂਦੀਆਂ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ ਇਸ ਉਪਰੰਤ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ ਅਤੇ ਖੇਡਾਂ ਵਿੱਚ ਇਮਾਨਦਾਰੀ ਨਾਲ ਭਾਗ ਲੈਣ ਲਈ ਪ੍ਰਣ ਲਿਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਮਾਸ-ਡਰਿੱਲ, ਪੀ.ਟੀ., ਕਰਾਟੇ ਅਤੇ ਡਾਂਸ ਦੀ ਪੇਸ਼ਕਾਰੀ ਨਾਲ ਆਏ ਹੋਏ ਸਰੋਤਿਆਂ ਦਾ ਮਨ ਮੋਹ ਲਿਆ ।ਇਸ ਖੇਡ ਸਮਾਰੋਹ ਦੇ ਪਹਿਲੇ ਦਿਨ ਨਰਸਰੀ ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖੇਡਾਂ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਬੈਲੰਸਿੰਗ ਬਾਲ, ਅੰਬਰੇਲਾ ਰੇਸ, ਰੈਬਿਟ ਰੇਸ, ਸਪੂਨ ਰੇਸ, ਹਰਡਲ ਰੇਸ, ਜ਼ਿਗ-ਜ਼ੈਗ ਰੇਸ, ਕੋਨ ਰੇਸ ਆਦਿ ਖੇਡਾਂ ਕਰਵਾਈਆਂ ਗਈਆਂ। ਦੂਜੇ ਦਿਨ ਦਾ ਖੇਡ ਸਮਾਰੋਹ ਚੌਥੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸੈਕ ਰੇਸ, ਬੈਕ ਰੇਸ, ਬਾਲ ਵਿੱਦ ਹੂਪਲਾ, ਸ਼ਾਟ ਪੁੱਟ, ਰੱਸਾ ਕੱਸੀ, ਲਾਂਗ ਜੰਪ, ਰਿਲੇਅ ਰੇਸ ਆਦਿ ਖੇਡਾਂ ਦੇ ਨਾਲ-ਨਾਲ 100, 200, 400 ਅਤੇ 800 ਮੀਟਰ ਦੀ ਰੇਸ ਦੇ ਮੁਕਾਬਲੇ ਵੀ ਕਰਵਾਏ ਗਏ। ਜ਼ਿਕਰਯੋਗ ਹੈ ਕਿ ਅਧਿਆਪਕਾਂ ਅਤੇ ਮਾਤਾ-ਪਿਤਾ ਦੀਆਂ ਖੇਡਾਂ ਖਾਸ ਖਿੱਚ ਦਾ ਕਾਰਨ ਰਹੀਆਂ।ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀ ਅਤੇ ਮੈਡਲ ਨਾਲ ਸਨਮਾਨਿਤ ਕਰਨ ਦੇ ਨਾਲ-ਨਾਲ ਬੈਸਟ ਐਥਲੀਟ ਅਤੇ ਬੈਸਟ ਹਾਊਸ ਵੀ ਐਲਾਨਿਆ ਗਿਆ ਅਤੇ ਟਰਾਫੀ ਦੇ ਨਾਲ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਸੰਬੋਧਿਤ ਕਰਦਿਆਂ ਮੁੱਖ ਮਹਿਮਾਨਾਂ ਜਿੱਥੇ ਖੇਡਾਂ ਦੇ ਮਹੱਤਵ ਬਾਰੇ ਦੱਸਿਆ ਉੱਥੇ ਉਨ੍ਹਾਂ ਨੇ ਸਕੂਲ ਦੇ ਉੱਚ ਕੋਟੀ ਇੰਫਰਾਸਟ੍ਰਕਚਰ ਅਤੇ ਸੁਚੱਜੀ ਕਾਰਗੁਜ਼ਾਰੀ ਨਾਲ ਚਲਾ ਰਹੀ ਸਕੂਲ ਮੈਨੇਜਮੈਂਟ ਦੀ ਵੀ ਸ਼ਲਾਘਾ ਕੀਤੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਲਾਨਾ ਖੇਡ ਸਮਾਰੋਹ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਪ੍ਰੈਜ਼ੀਡੈਂਟ ਮੈਡਮ ਬਲਜੀਤ ਕੌਰ ਰੰਧਾਵਾ, ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਸਾਕਸ਼ੀ ਚੋਪੜਾ , ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Posted By: Daily Suraj Bureau