ਖ਼ੁਫ਼ੀਆ ਜਾਣਕਾਰੀ ‘ਤੇ ਦੋ ਵੱਖਰੀਆਂ ਕਾਰਵਾਈਆਂ ਵਿੱਚ 24 ਟੈਰਰਿਸਟ ਨਿਊਟਰਲਾਈਜ਼

ਖ਼ੁਫ਼ੀਆ ਜਾਣਕਾਰੀ ‘ਤੇ ਦੋ ਵੱਖਰੀਆਂ ਕਾਰਵਾਈਆਂ ਵਿੱਚ 24 ਟੈਰਰਿਸਟ ਨਿਊਟਰਲਾਈਜ਼

ਪਾਕਿਸਤਾਨੀ ਸੁਰੱਖਿਆ ਬਲਾਂ ਵੱਲੋਂ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਦੋ ਥਾਵਾਂ ’ਤੇ ਦਹਿਸ਼ਤਗਰਦਾਂ ਨਾਲ ਮੁਕਾਬਲਾ ਕੀਤਾ ਗਿਆ ਜਿਸ ਦੌਰਾਨ 24 ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਫੌਜ ਦੇ ਮੀਡੀਆ ਵਿੰਗ ਨੇ ਅੱਜ ਸਾਂਝੀ ਕੀਤੀ ਹੈ। ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ.) ਨੇ ਇੱਕ... ਪਾਕਿਸਤਾਨੀ ਸੁਰੱਖਿਆ ਬਲਾਂ ਵੱਲੋਂ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਦੋ ਥਾਵਾਂ ’ਤੇ ਦਹਿਸ਼ਤਗਰਦਾਂ ਨਾਲ ਮੁਕਾਬਲਾ ਕੀਤਾ ਗਿਆ ਜਿਸ ਦੌਰਾਨ 24 ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਫੌਜ ਦੇ ਮੀਡੀਆ ਵਿੰਗ ਨੇ ਅੱਜ ਸਾਂਝੀ ਕੀਤੀ ਹੈ। ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ.) ਨੇ ਇੱਕ ਬਿਆਨ ਵਿੱਚ ਕਿਹਾ ਕਿ 4-5 ਫਰਵਰੀ ਨੂੰ ਖੈਬਰ ਪਖਤੂਨਖਵਾ ਸੂਬੇ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਫਿਤਨਾ-ਅਲ-ਖਵਾਰੀਜ਼ ਨਾਲ ਸਬੰਧਤ ਦਹਿਸ਼ਤਗਰਦ ਮਾਰੇ ਗਏ। ਫਿਤਨਾ-ਅਲ-ਖਵਾਰੀਜ਼ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨਾਲ ਸਬੰਧਤ ਦਹਿਸ਼ਤਗਰਦਾਂ ਲਈ ਵਰਤਿਆ ਜਾਂਦਾ ਹੈ। ਸੁਰੱਖਿਆ ਬਲਾਂ ਨੇ ਸੂਬੇ ਦੇ ਓਰਕਜ਼ਈ ਅਤੇ ਖੈਬਰ ਜ਼ਿਲ੍ਹਿਆਂ ਵਿੱਚ ਖੁਫੀਆ-ਆਧਾਰਿਤ ਕਾਰਵਾਈਆਂ ਕੀਤੀਆਂ। ਓਰਕਜ਼ਈ ਜ਼ਿਲ੍ਹੇ ਵਿੱਚ ਕੀਤੇ ਗਏ ਅਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਨਾਲ ਮੁਕਾਬਲਾ ਕੀਤਾ ਅਤੇ 14 ਦਹਿਸ਼ਤਗਰਦਾਂ ਨੂੰ ਮਾਰ ਦਿੱਤਾ। ਜਦੋਂ ਕਿ ਖੈਬਰ ਵਿੱਚ ਇੱਕ ਹੋਰ ਆਈ.ਬੀ.ਓ. ਦੇ ਸੰਚਾਲਨ ਦੌਰਾਨ ਸੁਰੱਖਿਆ ਬਲਾਂ ਨੇ 10 ਅਤਿਵਾਦੀਆਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਵੀ ਲਾਗਲੇੇ ਖੇਤਰਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ।