ਜਲੰਧਰ ਦਿਹਾਤੀ ਪੁਲਿਸ ਨੇ ਭੋਗਪੁਰ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਕੀਤਾ ਗਿ੍ਫ਼ਤਾਰ- ਡੀ.ਜੀ.ਪੀ. ਪੰਜਾਬ
- ਰਾਜਨੀਤੀ
- 24 Oct,2024

ਚੰਡੀਗੜ੍ਹ, 24 ਅਕਤੂਬਤਰ-
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਅਗਲੇ-ਪਿਛਲੇ ਲਿੰਕਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਮੁੱਖ ਦੋਸ਼ੀ ਦੀ ਗ੍ਰਿਫ਼ਤਾਰੀ ਨਾਲ ਭੋਗਪੁਰ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਾਸੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ ਅਤੇ ਮੁਜ਼ੱਫਰਪੁਰ, ਬਿਹਾਰ ਤੋਂ ਪ੍ਰਾਇਮਰੀ ਸਪਲਾਇਰ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ’ਚ ਸ਼ਾਮਿਲ ਸਾਰਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Posted By:

Leave a Reply