ਹੁਣ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ, ਕੱਟਿਆ ਜਾਵੇਗਾ ਆਨਲਾਈਨ ਚਲਾਨ
- ਪੰਜਾਬ
- 24 Jan,2025

ਲੁਧਿਆਣਾ : ਲੁਧਿਆਣਾ ਵਿੱਚ ਹੁਣ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ, ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਆਨਲਾਈਨ ਚਲਾਨ ਕੱਟਿਆ ਜਾਵੇਗਾ। ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਨਾ ਕਰਨ ਦੀ ਅਪੀਲ ਕੀਤੀ ਗਈ। ਲੁਧਿਆਣਾ ’ਚ ਹੁਣ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ ਹੈ ਕਿਉਂਕਿ ਲੁਧਿਆਣਾ ਪੁਲਿਸ ਹੁਣ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਹੋ ਗਈ ਹਤ ਤੇ ਲੁਧਿਆਣੇ ਦੇ ਹਰ ਚੌਂਕ ’ਚ ਵਧੀਆ ਤਕਨੀਕ ਦੇ ਕੈਮਰੇ ਲਗਾਏ ਗਏ ਹਨ। ਜਿਸ ਨਾਲ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਆਨਲਾਈਨ ਚਲਾਨ ਕੱਟੇ ਜਾ ਸਕਣ।
ਜਾਣਕਾਰੀ ਦਿੰਦੇ ਹੋਏ ਏਸੀਪੀ ਟ੍ਰੈਫ਼ਿਕ ਨੇ ਦੱਸਿਆ ਕਿ ਲੁਧਿਆਣੇ ਦੇ ਸਾਰੇ ਹੀ ਚੌਂਕਾਂ ’ਚ ਕੈਮਰੇ ਲੱਗ ਚੁੱਕੇ ਹਨ ਅਤੇ ਇਨ੍ਹਾਂ ਦਾ ਟਰਾਇਲ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ ਤੇ ਜਲਦ ਹੀ ਇਹਨਾਂ ਕੈਮਰਿਆਂ ਦੀ ਮਦਦ ਨਾਲ ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦਾ ਆਨਲਾਈਨ ਚਲਾਨ ਕੱਟਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਨੇ ਇਸ ਦੌਰਾਨ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫ਼ਿਕ ਨਿਯਮਾਂ ਦੇ ਪਾਲਨਾ ਕਰਨ।
Posted By:

Leave a Reply