ਰਾਸ਼ਟਰੀ ਲੋਕ ਅਦਾਲਤ ਦੌਰਾਨ 7595 ਕੇਸਾਂ ਦਾ ਨਿਪਟਾਰਾ ਕੀਤਾ ਗਿਆ
- ਰਾਜਨੀਤੀ
- 14 Dec,2024

ਗੁਰਦਾਸਪੁਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਮੈਡਮ ਰਮਨੀਤ ਕੌਰ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਅੱਜ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਨਿਆਇਕ ਅਧਿਕਾਰੀਆਂ ਦੇ ਕੁੱਲ 13 ਲੋਕ ਅਦਾਲਤ ਬੈਚਾਂ ਦਾ ਗਠਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹੇਠ ਲਿਖੇ ਕਿਸਮਾਂ ਦੇ ਕੇਸ ਲਗਾਏ ਗਏ, ਜਿਵੇਂ ਕਿ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕੇਸ ਸ਼ਾਮਲ ਸਨ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਲਗਾਏ ਗਏ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 11745 ਕੇਸ ਲਗਾਏ ਗਏ ਹਨ, ਜੋ ਕਿ ਵੱਖ-ਵੱਖ ਕੋਰਟਾਂ ਵਿੱਚ ਲੰਬਿਤ ਸਨ ਅਤੇ ਪ੍ਰੀ-ਲੀਟੀਗੇਟਿਵ ਕੇਸ ਸਨ, ਜਿਨਾਂ ਵਿੱਚੋਂ ਕੁੱਲ 7595 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 222807877 /- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲਾ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ, ਇਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਵਿੱਚ ਲਗਾਈ ਗਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਮੈਡਮ ਰਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੁਆਰਾ ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ ਅਤੇ ਇਸ ਕੈਂਪ ਕੋਰਟ ਦੌਰਾਨ ਅਦਾਲਤਾਂ ਵਿੱਚ ਚੱਲ ਰਹੇ (ਛੋਟੇ ਕੇਸਾਂ) ਦਾ ਨਿਪਟਾਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਸੇਧ ਦਿੱਤੀ ਗਈ ਕਿ ਉਹ ਚੰਗਾ ਰੁਜ਼ਗਾਰ ਅਪਨਾਉਣ ਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਨ।
Posted By:

Leave a Reply