ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਦਾ ਨਵਾਂ ਪੋਸਟਰ ਹੋਇਆ ਰਿਲੀਜ਼, ਈਦ ਦੇ ਮੌਕੇ 'ਤੇ ਰਿਲੀਜ਼ ਹੋਵੇਗੀ ਫਿਲਮ
- ਮਨੋਰੰਜਨ
- 18 Feb,2025

ਮੁੰਬਈ- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਰਸ਼ਮਿਕਾ ਮੰਡਾਨਾ ਸਟਾਰਰ ਮੋਸਟ ਅਵੇਟਿਡ ਫਿਲਮ ਸਿਕੰਦਰ ਦਾ ਨਵਾਂ ਪੋਸਟਰ ਰਿਲੀਜ਼ ਹੋ ਗਿਆ ਹੈ। ਨਿਰਮਾਤਾਵਾਂ ਨੇ ਫਿਲਮ ਦੇ ਨਿਰਮਾਤਾ ਸਾਜਿਦ ਨਾਡਿਆਡਵਾਲਾ ਦੇ 59ਵੇਂ ਜਨਮਦਿਨ ਦੇ ਖਾਸ ਮੌਕੇ 'ਤੇ ਪੋਸਟਰ ਰਿਲੀਜ਼ ਕਰਕੇ ਪ੍ਰਸ਼ੰਸਕਾਂ ਨੂੰ ਤੋਹਫਾ ਦਿੱਤਾ ਹੈ।
ਸਲਮਾਨ ਖਾਨ ਨੇ ਵੀ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਪੋਸਟਰ ਸ਼ੇਅਰ ਕੀਤਾ ਹੈ। ਪੋਸਟਰ 'ਚ ਸਿਕੰਦਰ ਦੇ ਰੂਪ 'ਚ ਸਲਮਾਨ ਦਾ ਜ਼ਬਰਦਸਤ ਲੁੱਕ ਦੇਖਿਆ ਜਾ ਸਕਦਾ ਹੈ। ਪੋਸਟਰ ਦੇ ਨਾਲ ਸਲਮਾਨ ਨੇ ਲਿਖਿਆ ਹੈ, ਈਦ 'ਤੇ ਸਿਕੰਦਰ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਇਸ ਸਾਲ ਈਦ ਦੇ ਖਾਸ ਮੌਕੇ 'ਤੇ ਰਿਲੀਜ਼ ਹੋਣ ਜਾ ਰਹੀ ਹੈ।
ਫਿਲਮ ਦਾ ਪੋਸਟਰ ਨਾਡਿਆਡਵਾਲਾ ਗ੍ਰੈਂਡਸਨ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਤੋਂ ਜਾਰੀ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਪ੍ਰਸ਼ੰਸਕਾਂ ਨੂੰ 27 ਫਰਵਰੀ ਨੂੰ ਵੱਡਾ ਸਰਪ੍ਰਾਈਜ਼ ਮਿਲ ਸਕਦਾ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਦਿਨ ਫਿਲਮ ਦਾ ਟ੍ਰੇਲਰ ਰਿਲੀਜ਼ ਹੋਵੇਗਾ।
Posted By:

Leave a Reply