Daily Suraj

ਪੰਜਾਬੀ

ਪਾਕਿਸਤਾਨ ‘ਚ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਪਤੀ ਨਾਲ ਗ੍ਰਿਫ਼ਤਾਰ

05 Jan, 2026 01:20 PM

ਚੰਡੀਗੜ੍ਹ, ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ (ਨਵਾਂ ਨਾਮ ਨੂਰ ਹੁਸੈਨ), ਜੋ ਨਵੰਬਰ 2025 ਵਿੱਚ ਪਾਕਿਸਤਾਨ ਗਈ ਸੀ ਅਤੇ ਉੱਥੇ ਹੀ ਰੁਕ ਗਈ ਸੀ, ਨੂੰ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਸਰਕਾਰ ਨੇ ਹੁਣ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਾਕਿ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕੀ ਇਹ ਗ੍ਰਿਫ਼ਤਾਰੀ 4 ਜਨਵਰੀ, 2026 ਨੂੰ ਨਨਕਾਣਾ ਸਾਹਿਬ ਦੇ ਪਿੰਡ ਪਹੇੜੇ ਵਾਲੀ ਵਿੱਚ ਕੀਤੀ ਗਈ। ਇੰਟੈਲੀਜੈਂਸ ਬਿਊਰੋ (IBD) ਅਤੇ ਸਥਾਨਕ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਦੌਰਾਨ ਜੋੜੇ ਨੂੰ ਹਿਰਾਸਤ ਵਿੱਚ ਲਿਆ।

Posted By: Daily Suraj Bureau

Latest News