ਰਿੰਪੀ ਕੌਰ ਨੂੰ ਮਿਸ ਫੇਅਰਵੈੱਲ ਤੇ ਮਨਜੋਤ ਸਿੰਘ ਨੂੰ ਮਿਸਟਰ ਫੇਅਰਵੈੱਲ ਚੁਣਿਆ
- ਪੰਜਾਬ
- (Asia/Kolkata)
ਬਠਿੰਡਾ : ਡੀਏਵੀ ਕਾਲਜ ਬਠਿੰਡਾ ਦੇ ਐਮਏ ਭਾਗ ਪਹਿਲਾ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀਆਂ ਨੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਐਮਏ ਭਾਗ ਦੂਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਿੱਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਸਟਾਫ ਸਕੱਤਰ ਪ੍ਰੋ. ਕੁਲਦੀਪ ਸਿੰਘ, ਡਾ. ਵੰਦਨਾ ਜਿੰਦਲ ਕੋਆਰਡੀਨੇਟਰ ਆਈਆਈਸੀ, ਮੁਖੀ, ਰਾਜਨੀਤੀ ਵਿਗਿਆਨ ਵਿਭਾਗ ਪ੍ਰੋ. ਪਵਨਪ੍ਰੀਤ ਸਿੰਘ, ਡਾ. ਕਰਮਜੀਤ ਕੌਰ, ਡਾ. ਗੁਰਵਿੰਦਰ ਕੌਰ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਮਨਜੀਤ ਕੌਰ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਗੁਰਦੀਪ ਸਿੰਘ ਅਤੇ ਪ੍ਰੋ. ਬਗੀਚਾ ਸਿੰਘ ਦੇ ਸਵਾਗਤ ਨਾਲ ਹੋਈ।
Leave a Reply