ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲਾ ਪ੍ਰੀਸ਼ਦ ਜੋਨ ਚੂਹੜਵਾਲ ਤੋਂ ਚੋਣ ਮੈਦਾਨ ਵਿੱਚ ਉਤਾਰੇ ਪਿੰਡ ਮੇਜਰ ਵਾਲ ਦੇ ਸਰਪੰਚ ਮਹਿੰਦਰ ਸਿੰਘ ਮੁਹਾਰ ਹੋਏ ਸਰਗਰਮ
ਕਪੂਰਥਲਾ, 9 ਦਸੰਬਰ (ਇੰਦਰਜੀਤ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆ 14 ਦਸੰਬਰ ਨੂੰ ਹੋਣ ਜਾ ਰਹੀ ਚੋਣ ਨੂੰ ਲੈ ਕੇ ਉਮੀਦਵਾਰਾਂ ਨੇ ਆਪੋਂ ਆਪਣੇ ਇਲਾਕਿਆਂ ਵਿੱਚ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੇ ਚਲਦਿਆਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੂਹੜਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਮੁਹਾਰ ਸਰਪੰਚ ਪਿੰਡ ਮੇਜਰ ਵਾਲ ਵਲੋਂ ਆਪਣੀ ਸਰਗਰਮੀ ਤੇਜ਼ ਕਰਦਿਆਂ ਡੋਰ ਟੂ ਡੋਰ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ । ਜਿਨ੍ਹਾਂ ਨੂੰ ਇਲਾਕੇ ਭਰ ਚੋ ਚੰਗਾ ਸਮੱਰਥਨ ਮਿਲ ਰਿਹਾ ਹੈ ਸੰਪਰਕ ਕਰਨ ਤੇ ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਚੂਹੜਵਾਲ ਜੋਨ ਦੇ ਵੱਖ ਵੱਖ 40 ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਚੰਗਾ ਅਸਰ ਰਸੂਖ ਹੈ ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਵ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਇਲਾਕੇ ਭਰ ਵਿੱਚ ਚੰਗ਼ਾ ਵਿਕਾਸ ਹੋਇਆ ਹੈ। ਜਿਸ ਤੋਂ ਖੁਸ਼ ਹੋ ਕੇ ਇਲਾਕੇ ਦੇ ਹਰ ਵੋਟਰ ਅੰਦਰ ਮਤਦਾਨ ਪ੍ਰਤੀ ਚੰਗਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਜਿਸ ਤੋਂ ਆਸ ਕੀਤੀ ਜਾ ਸਕਦੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਅਤੇ ਤਨਦੇਹੀ ਨਾਲ ਨਿਭਾ ਕੇ ਪਾਰਟੀ ਉਮੀਦਵਾਰ ਨੂੰ ਕਾਮਯਾਬ ਬਣਾਉਣਗੇ। ਮਹਿੰਦਰ ਸਿੰਘ ਮੁਹਾਰ ਨੇ ਦੱਸਿਆ ਕਿ ਜੋਨ ਦੇ ਵੋਟਰਾਂ ਵਲੋਂ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਖ਼ੁਦ ਤਾਂ ਪਾਰਟੀ ਉਮੀਦਵਾਰ ਨਾਲ ਚਟਾਨ ਵਾਂਗ ਖੜੇ ਹਨ ਪਰ ਆਪਣੇ ਪਰਿਵਾਰਕ ਮੈਂਬਰਾਂ ਤੇ ਸਕੇਂ ਸੰਬੰਧੀਆਂ ਨੂੰ ਵੀ ਪਾਰਟੀ ਪ੍ਰਤੀ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ।
। ਉਨ੍ਹਾਂ ਨੇ ਅੱਗੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਜੋਨ ਦੇ ਵੱਖ-ਵੱਖ ਪਿੰਡਾਂ ਵਿਚ ਲੜੀਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਸ ਤੋਂ ਬਾਅਦ ਪਾਰਟੀ ਦੀ ਜਿੱਤ ਯਕੀਨ ਵਿੱਚ ਬਦਲ ਜਾਵੇਗੀ।
Posted By: Daily Suraj Bureau