ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ 'ਚ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
- ਰਾਸ਼ਟਰੀ
- 11 Mar,2025

ਸੰਗਤ ਮੰਡੀ (ਬਠਿੰਡਾ) : ਪਿੰਡ ਘੁੱਦਾ ਵਿਖੇ ਚੱਲ ਰਹੀ ਕੇਂਦਰੀ ਯੂਨੀਵਰਸਿਟੀ ਵਿਖੇ ਅੱਜ ਸਾਲਾਨਾ ਦਸਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੁੱਖ ਮਹਿਮਾਨ ਦੇ ਤੌਰ ਉਤੇ ਪਹੁੰਚੇ। ਉਨ੍ਹਾਂ ਦੇ ਨਾਲ ਰਾਜਪਾਲ ਪੰਜਾਬ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਰਹੇ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਗਵਿੰਦਰ ਪ੍ਰਸ਼ਾਦ ਤਿਵਾੜੀ ਨੇ ਦੱਸਿਆ ਕਿ ਇਸ ਡਿਗਰੀ ਵੰਡ ਸਮਾਰੋਹ ਵਿਚ ਯੂਨੀਵਰਸਿਟੀ ਵਿਚ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਵੱਖ-ਵੱਖ ਡਿਗਰੀਆਂ ਦਿੱਤੀਆਂ ਗਈਆਂ।
ਯੂਨੀਵਰਸਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਗਵਿੰਦਰ ਪ੍ਰਸ਼ਾਦ ਤਿਵਾੜੀ ਨੇ ਬਠਿੰਡਾ ਦੇ ਪ੍ਰਸ਼ਾਸਨ ਅਤੇ ਪੰਜਾਬ ਦੇ ਪ੍ਰਸ਼ਾਸਨ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਧੰਨਵਾਦ ਵੀ ਕੀਤਾ।
Posted By:

Leave a Reply