ਖਨੌਰੀ ਬਾਰਡਰ 'ਤੇ ਬਲਦੇਵ ਸਿੰਘ ਸਿਰਸਾ ਨੂੰ ਆਇਆ ਹਾਰਟ ਅਟੈਕ, ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ
- ਪੰਜਾਬ
- 12 Feb,2025

ਪਟਿਆਲਾ: ਖਨੋਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੁੱਧਵਾਰ ਨੂੰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਚਾਨਕ ਤਬੀਅਤ ਬਿਗੜ ਗਈ। ਜਿਸ ਕਾਰਨ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਰਸਾ ਨੂੰ ਦਿਲ ਦੀ ਬਿਮਾਰੀ ਨਾਲ ਪੀੜਤ ਹੋਣ ਦੀ ਗੱਲ ਸਾਹਮਣੇ ਆਈ ਹੈ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਪਰ ਹਾਲੇ ਤੱਕ ਡਾਕਟਰੀ ਬੁਲੇਟਿਨ ਜਾਰੀ ਨਹੀ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਖੁਦ ਸਿਰਸਾ ਕੋਲ ਜਾ ਕ ਆਏ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਵੀ ਰਾਜਿੰਦਰਾ ਹਸਪਤਾਲ ਵੀ ਪਹੁੰਚੇ ਹਨ।
Posted By:

Leave a Reply