ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿੱਤ ਮੰਤਰੀ ਵਜੋਂ ਆਪਣਾ ਪਹਿਲਾ ਬਜਟ ਕੀਤਾ ਪੇਸ਼

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿੱਤ ਮੰਤਰੀ ਵਜੋਂ ਆਪਣਾ ਪਹਿਲਾ ਬਜਟ ਕੀਤਾ ਪੇਸ਼

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿੱਤ ਮੰਤਰੀ ਵਜੋਂ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਇਸ ਬਜਟ ਵਿਚ ਐਲਾਨ ਕੀਤਾ ਗਿਆ ਕਿ 1 ਅਪ੍ਰੈਲ, 2025 ਤੋਂ ਖਿਡਾਰੀਆਂ ਦੀ ਡਾਈਟ ਮਨੀ 400 ਰੁਪਏ ਤੋਂ ਵਧਾ ਕੇ 500 ਰੁਪਏ ਪ੍ਰਤੀ ਦਿਨ ਕਰ ਦਿੱਤੀ ਜਾਵੇਗੀ। ਸਰਕਾਰ ਹਰ ਸਾਲ 3 ਸਭ ਤੋਂ ਵਧੀਆ ਅਖਾੜਿਆਂ ਨੂੰ 50 ਲੱਖ, 30 ਲੱਖ ਅਤੇ 20 ਲੱਖ ਦਾ ਇਨਾਮ ਦੇਵੇਗੀ। 

ਇਸ ਦੇ ਨਾਲ ਹੀ ਖਿਡਾਰੀ ਬੀਮਾ ਯੋਜਨਾ ਦੇ ਤਹਿਤ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਦਾ 20 ਲੱਖ ਰੁਪਏ ਤੱਕ ਦਾ ਬੀਮਾ ਕੀਤਾ ਜਾਵੇਗਾ। ਸਰਕਾਰ ਇਸਦਾ ਪ੍ਰੀਮੀਅਮ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਵਿਗਿਆਨ ਅਤੇ ਇੰਜੀਨੀਅਰਿੰਗ ਵਿਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ 1 ਲੱਖ ਰੁਪਏ ਦੀ ਸਾਲਾਨਾ ਸਕਾਲਰਸ਼ਿਪ ਦਿੱਤੀ ਜਾਵੇਗੀ।

 ਹਰਿਆਣਾ ਦੇ ਉਲੰਪਿਕ ਤਗਮਾ ਜੇਤੂਆਂ ਨੂੰ ਉਨ੍ਹਾਂ ਦੇ ਕਾਰੋਬਾਰ ਲਈ 10 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਉਹ ਕਾਰੋਬਾਰ ਨਹੀਂ ਕਰਨਾ ਚਾਹੁੰਦੇ, ਤਾਂ ਉਨ੍ਹਾਂ ਨੂੰ ਹੁਨਰ ਸਿਖਲਾਈ ਦੇਣ ਵਾਲਿਆਂ ਵਜੋਂ ਰੁਜ਼ਗਾਰ ਦਿੱਤਾ ਜਾਵੇਗਾ। ਇਸ ਦੇ ਨਾਲ ਹੋਰ ਵੀ ਕਈ ਐਲਾਨ ਕੀਤੇ ਗਏ।