Daily Suraj

ਪੰਜਾਬੀ

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ : ਡਾ. ਸੋਨਾ ਥਿੰਦ

20 Jan, 2026 03:23 PM

ਫਤਹਿਗੜ੍ਹ ਸਾਹਿਬ,:(ਬਲਜਿੰਦਰ ਸਿੰਘ ਪਨਾਗ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਮੀਟਿੰਗ, ਚੇਅਰਪਰਸਨ - ਕਮ - ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸੋਸਾਇਟੀ ਵੱਲੋਂ ਕਰਵਾਏ ਜਾ ਰਹੇ ਭਲਾਈ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਅਹਿਮ ਫੈਸਲੇ ਲਏ ਗਏ।ਡਾ. ਸੋਨਾ ਥਿੰਦ ਨੇ ਹਦਾਇਤ ਕੀਤੀ ਕਿ ਲੋੜਵੰਦਾਂ ਤੱਕ ਸਹਾਇਤਾ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਤੇਜ਼ ਬਣਾਇਆ ਜਾਵੇ।ਚੇਅਰਪਰਸਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰੈਡ ਕਰਾਸ ਸੋਸਾਇਟੀ ਦੀ ਤਰਫੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਸ ਦਾ ਲਾਭ ਉਠਾ ਸਕਣ।ਡਾ. ਸੋਨਾ ਥਿੰਦ ਨੇ ਸੋਸਾਇਟੀ ਦੇ ਫੰਡਾਂ ਦੀ ਸਹੀ ਵਰਤੋਂ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਹੈ। ਅਸੀਂ ਵਚਨਬੱਧ ਹਾਂ ਕਿ ਕੋਈ ਵੀ ਬੇਸਹਾਰਾ ਜਾਂ ਲੋੜਵੰਦ ਵਿਅਕਤੀ ਸਹਾਇਤਾ ਤੋਂ ਵਾਂਝਾ ਨਾ ਰਹੇ।ਮੀਟਿੰਗ ਦੇ ਅੰਤ ਵਿੱਚ, ਸੋਸਾਇਟੀ ਦੇ ਸਮੂਹ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸਡੀਐਮ ਸੂਬਾ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਤੋਂ ਇਲਾਵਾ ਸੋਸਾਇਟੀ ਦੇ ਸਕੱਤਰ, ਪ੍ਰਬੰਧਕੀ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

Posted By: Daily Suraj Bureau

Latest News