Daily Suraj

ਪੰਜਾਬੀ

ਐਥਲੈਟਿਕਸ ਮੀਟ ਕਰਵਾਉਣ ਦਾ ਮੁੱਖ ਮੰਤਵ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ : ਸੁਹੇਲ ਕਾਸਿਮ ਮੀਰ ਐੱਸਐੱਸਪੀ ਬਟਾਲਾ

22 Jan, 2025 05:30 AM

ਬਟਾਲਾ : ਸੁਹੇਲ ਕਾਸਿਮ ਮੀਰ ਐੱਸਐੱਸਪੀ ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਵਲੋਂ ਐਂਟੀ ਡਰੱਗ ਅਵੈਰਨੈੱਸ ਡੇਅ ਅਤੇ ਐਥਲੈਟਿਕਸ ਮੀਟ (2025) ਕਰਵਾਈ ਗਈ। ਐੱਸਐੱਸਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਉਣ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਖ-ਵੱਖ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਬੇਰਿੰਗ ਕਾਲਜ ਬਟਾਲਾ ਵਿਖੇ ਐਥਲੈਟਿਕਸ ਮੀਟ-2025 ਕਰਵਾਈ ਗਈ ਹੈ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਤੇ ਲਗਨ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਐਥਲੈਟਿਕਸ ਮੀਟ ਕਰਵਾਉਣ ਦਾ ਮੁੱਖ ਮੰਤਵ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵੱਖ-ਵੱਖ ਪੱਧਰ ’ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਲੋਕਾਂ ਨੂੰ ਖਾਸਕਰੇਕ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਐਥਲੈਟਿਕਸ ਮੀਟ ਵਿੱਚ ਗੁਰੂ ਨਾਨਕ ਦੇਵ ਅਕੈਡਮੀ, ਭੁੱਲਰ, ਬਟਾਲਾ, ਡੀਏਵੀ ਸੈਨੇਟਰੀ ਸਕੂਲ ਸਮੇਤ ਵੱਖ-ਵੱਖ ਖਿਡਾਰੀਆਂ ਨੇ 100 ਮੀਟਰ ਤੇ 200 ਮੀਟਰ ਦੋੜਾਂ ਵਿੱਚ ਹਿੱਸਾ ਲਿਆ। ਇਸੇ ਤਰ੍ਹਾਂ ਵਾਲੀਬਾਲ ਦਾ ਮੁਕਾਬਲਾ, ਬਟਾਲਾ ਕਲੱਬ ਅਤੇ ਭੁੱਲਰ ਦੀ ਟੀਮ ਵਿੱਚ ਵਿਚਕਾਰ ਹੋਇਆ, ਜਿਸ ਵਿੱਚ ਬਟਾਲਾ ਕਲੱਬ ਦੀ ਟੀਮ ਜੇਤੂ ਰਹੀ। ਰੱਸਾ ਕੱਸੀ ਦੇ ਮੁਕਾਬਲੇ ਵਿੱਚ ਬੀਐੱਸਐੱਫ਼ ਦੀ ਟੀਮ, ਦਫ਼ਤਰ ਡਿਪਟੀ ਕਮਿਸ਼ਨਰ ਦੀ ਟੀਮ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਹਿੱਸਾ ਲਿਆ, ਜਿਸ ਵਿੱਚ ਪੰਜਾਬ ਪੁਲਿਸ ਦੀ ਟੀਮ ਜੇਤੂ ਰਹੀ। ਇਸ ਤੋਂ ਬਾਅਦ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ ਐਂਟੀ ਡਰੱਗ ਅਵੈਰਨੈੱਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਤਿੰਦਰ ਸਿੰਘ ਡੀਆਈਜੀ, ਬਾਰਡਰ ਰੇਂਜ, ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪਰੁ ਸੁਹੇਲ ਕਾਸਿਮ ਮੀਰ, ਐੱਸਐੱਸਪੀ ਬਟਾਲਾ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸਖਸ਼ੀਅਤਾਂ, ਪਿੰਡਾਂ ਦੇ ਪੰਚ ਤੇ ਸਰਪੰਚਾਂ ਨੇ ਸ਼ਿਰਕਤ ਕੀਤੀ ਤੇ ਐਥਲੈਟਿਕਸ ਮੀਟ-2025 ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵੰਤ ਕੌਰ ਐੱਸਪੀ (ਐੱਚ) ਬਟਾਲਾ, ਗੁਰਪ੍ਰਤਾਪ ਸਿੰਘ ਸਹੋਤਾ, ਐੱਸਪੀ (ਡੀ), ਤੇਜਿੰਦਰਪਾਲ ਸਿੰਘ, ਡੀਐੱਸਪੀ (ਹੈੱਡਕੁਆਰਟਰ) ਬਟਾਲਾ, ਡੀਐੱਸਪੀ ਰਾਜੇਸ਼ ਕੱਕੜ, ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਕੋਚ ਜਸਵੰਤ ਸਿੰਘ, ਕੋਚ ਮਨੋਹਰ ਸਿੰਘ, ਡਾ. ਲਖਬੀਰ ਸਿੰਘ ਭਾਗੋਵਾਲੀਆ, ਪ੍ਰਧਾਨ ਵਾਇਸ ਆਫ ਬਟਾਲਾ, ਮਾਸਟਰ ਜੋਗਿੰਦਰ ਸਿੰਘ ਅਚਲੀਗੇਟ, ਜਸਬੀਰ ਸਿੰਘ ਆਦਿ ਹਾਜ਼ਰ ਸਨ।

Posted By: Daily Suraj Bureau

Latest News