Daily Suraj

ਪੰਜਾਬੀ

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦਾ ਦੇਹਾਂਤ

06 Aug, 2025 01:31 AM

:ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ (Big Breaking) ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦੁਪਹਿਰ ਕਰੀਬ 1:20 ਵਜੇ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ 11 ਮਈ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।




ਉਨ੍ਹਾਂ ਦੇ ਸਾਥੀ ਕੰਵਰ ਸਿੰਘ ਰਾਣਾ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਕੰਵਰ ਸਿੰਘ ਰਾਣਾ ਨੇ ਦੱਸਿਆ ਕਿ ਸਾਬਕਾ ਰਾਜਪਾਲ ਨੇ ਦਿੱਲੀ ਦੇ ਆਰਐਮਐਲ ਹਸਪਤਾਲ ਵਿੱਚ ਆਖਰੀ ਸਾਹ ਲਏ। ਬੀਤੀ 8 ਜੂਨ ਨੂੰ, ਸੱਤਿਆਪਾਲ ਮਲਿਕ ਨੇ ਸੋਸ਼ਲ ਮੀਡੀਆ ‘ਤੇ ਆਪਣੀ ਸਿਹਤ ਬਾਰੇ ਅਪਡੇਟ ਸਾਂਝੀ ਕੀਤੀ ਸੀ। ਉਸ ਪੋਸਟ ਵਿੱਚ, ਉਨ੍ਹਾਂ ਨੇ ਆਪਣੀ ਹਾਲਤ ਨੂੰ ਗੰਭੀਰ ਦੱਸਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ “ਉਹ ਪਿਛਲੇ ਮਹੀਨੇ ਤੋਂ ਹਸਪਤਾਲ ਵਿੱਚ ਦਾਖਲ ਹਨ ਅਤੇ ਗੁਰਦੇ ਨਾਲ ਸਬੰਧਤ ਬਿਮਾਰੀ ਨਾਲ ਜੂਝ ਰਹੇ ਹਨ।”


ਦੱਸ ਦਈਏ ਕਿ ਮਲਿਕ ਅਗਸਤ 2018 ਤੋਂ ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ। ਉਨ੍ਹਾਂ ਦੇ ਕਾਰਜਕਾਲ ਦੌਰਾਨ, 5 ਅਗਸਤ 2019 ਨੂੰ ਜੰਮੂ-ਕਸ਼ਮੀਰ ‘ਚੋ ਧਾਰਾ 370 ਹਟਾ ਦਿੱਤੀ ਗਈ ਸੀ ਅਤੇ ਅੱਜ ਧਾਰਾ 370 ਨੂੰ ਹਟਾਏ ਜਾਣ ਨੂੰ 6 ਸਾਲ ਪੂਰੇ ਹੋ ਗਏ ਹਨ।


ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਸੀ। ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਈ ਰਾਜਾਂ ਦਾ ਦੌਰਾ ਵੀ ਕੀਤਾ ਸੀ ਅਤੇ ਸਰਕਾਰ ਨੂੰ ਤਿੰਨ ਵਿਵਾਦਪੂਰਨ ਬਿੱਲਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿੱਧੇ ਹਮਲੇ ਲਈ ਵੀ ਸੁਰਖੀਆਂ ਵਿੱਚ ਰਹਿੰਦੇ ਸਨ।

Posted By: Daily Suraj Bureau

Latest News