Daily Suraj

ਪੰਜਾਬੀ

ਕਤਲ ਮਾਮਲੇ ‘ਚ ਮੁੱਖ ਸਾਜ਼ਿਸ਼ਕਾਰ ਅੰਮ੍ਰਿਤਪਾਲ ਮਹਿਰੋਂ ਮੁੜ 14 ਦਿਨਾਂ ਲਈ ਜੇਲ੍ਹ ਭੇਜੇ ਗਏ

29 Apr, 2026 03:37 PM

ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬੁੱਧਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਉਸਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਸੁਣਵਾਈ ਦੌਰਾਨ ਅਦਾਲਤ ਨੇ ਉਸਦੀ ਨਿਆਂਇਕ ਹਿਰਾਸਤ ਵਿੱਚ ਹੋਰ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ 5 ਦਿਨਾਂ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖਤਮ ਹੋਣ ‘ਤੇ ਅਦਾਲਤ ਨੇ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ। ਹੁਣ ਇਸ ਮਿਆਦ ਦੇ ਪੂਰਾ ਹੋਣ ‘ਤੇ ਅਦਾਲਤ ਨੇ ਮੁੜ ਹਿਰਾਸਤ ਵਿੱਚ ਵਾਧਾ ਕੀਤਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਾਰ ਵਜੋਂ ਸਾਹਮਣੇ ਆਇਆ ਹੈ। ਇਹ ਮਾਮਲਾ 11 ਜੂਨ 2025 ਨੂੰ ਬਠਿੰਡਾ ਪੁਲਿਸ ਵੱਲੋਂ ਥਾਣਾ ਕੈਂਟ ਵਿੱਚ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਤਲ ਦੀ ਸਾਜ਼ਿਸ਼ ਅੰਮ੍ਰਿਤਪਾਲ ਮਹਿਰੋਂ ਵੱਲੋਂ ਰਚੀ ਗਈ ਸੀ। ਜਾਣਕਾਰੀ ਮੁਤਾਬਕ, ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਵਿਦੇਸ਼ ਚਲਾ ਗਿਆ ਸੀ। ਬਾਅਦ ਵਿੱਚ ਪੁਲਿਸ ਨੇ ਉਸਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਸੀ। ਮਾਮਲੇ ਦੀ ਜਾਂਚ ਹਾਲੇ ਵੀ ਜਾਰੀ ਹੈ।

Posted By: Daily Suraj Bureau

Latest News