ਡਿਪਟੀ ਕਮਿਸ਼ਨਰ ਲੁਧਿਆਣਾ ਨੇ ਮਾਛੀਵਾੜਾ ਸਾਹਿਬ ਅਨਾਜ ਮੰਡੀ ਦਾ ਕੀਤਾ ਦੌਰਾ
- ਮਾਛੀਵਾੜਾ ਸਾਹਿਬ
- (Asia/Kolkata)
(ਸੰਦੀਪ ਸ਼ਰਮਾ) ਪਿਛਲੇ ਕੁਝ ਦਿਨਾਂ ਤੋਂ ਸਥਾਨਕ ਦਾਣਾ ਮੰਡੀ ਵਿਖੇ ਲਿਫਟਿੰਗ ਸਬੰਧੀ ਔਕੜਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਸਬੰਧੀ ਔਕੜਾਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਹਨਾਂ ਨੇ ਅੱਜ ਇਹ ਦੌਰਾ ਕੀਤਾ ਹੈ।ਉਹਨਾਂ ਅਨੁਸਾਰ ਭਾਵੇਂ ਪਿਛਲੇ 2-3 ਦਿਨਾਂ ਤੋਂ ਭਾਵੇਂ ਲਿਫਟਿੰਗ ਕੁਝ ਤੇਜ਼ ਹੋ ਗਈ ਹੈ ਪਰ ਖਰੀਦ ਏਜੰਸੀਆਂ ਨੂੰ ਜਲਦ ਤੋਂ ਜਲਦ ਇਸ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਮਾਰਕਫੈੱਡ ਅਧਿਕਾਰੀਆਂ ਨੂੰ ਮਾਛੀਵਾੜਾ ਸਾਹਿਬ ਸਥਿਤ ਉਹਨਾਂ ਦੇ ਗੁਦਾਮ ਨੂੰ ਜਲਦ ਚਾਲੂ ਕਰਨ ਦੀ ਹਿਦਾਇਤ ਵੀ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਮੰਡੀ ਵਿਚ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਮੌਕੇ ਤੇ ਹਾਜਰ ਡੀ ਐਸ ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਸੁਰੱਖਿਆ ਇੰਤਜ਼ਾਮ ਹੋਰ ਵਧੀਆ ਕਰ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਐਸ ਡੀ ਐਮ ਸਮਰਾਲਾ ਗੁਰਸਿਮਰਨ ਜੀਤ ਕੌਰ,ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਆਦਿ ਹਾਜਰ ਸਨ। ਇਸ ਦੌਰਾਨ ਮਾਛੀਵਾੜਾ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ ਤੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਆੜ੍ਹਤੀ ਭਾਈਚਾਰੇ ਨੇ ਵੀ ਆਪਣੀਆਂ ਕੁਝ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ।
Leave a Reply