ਲੌਂਗੋਵਾਲ ਦੀ ਸਿਆਸਤ ’ਚ ਹਲਚਲ, ਨਗਰ ਕੌਂਸਲ ਪ੍ਰਧਾਨ ਅਕਾਲੀ ਦਲ ’ਚ ਸ਼ਾਮਲ
ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਪਣੇ ਪਤੀ ਕਮਲ ਸਿੰਘ ਬਰਾੜ ਤੇ ਆਪਣੀ ਸਮੁੱਚੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਐਤਵਾਰ ਨੂੰ ਲੌਂਗੋਵਾਲ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਾੜ ਪਰਿਵਾਰ ਨੂੰ ਪਾਰਟੀ ਦਾ ਸਿਰੋਪਾਓ ਭੇਟ ਕਰਕੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਭ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਇਹ ਸਾਰੇ ਨੁਮਾਇੰਦੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਵਿੱਚ ਕਾਰਜਸ਼ੀਲ ਸਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਇਹਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ । ਦੱਸ ਦਈਏ ਕਿ ਆਮ ਆਦਮੀ ਪਾਰਟੀ ਵਲੋਂ ਅੱਜ ਕਰਮ ਸਿੰਘ ਬਰਾੜ,ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਅਤੇ ਕਮਲ ਬਰਾੜ ਨੂੰ ਪਾਰਟੀ ਚੋ ਬਰਖਾਸਤ ਕਰ ਦਿੱਤਾ ਗਿਆ ਸੀ। ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਕਾਰਵਾਈ ਕੀਤੀ ਗਈ ਸੀ।
Posted By: Daily Suraj Bureau