ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ- 1, ਦੁੱਗਰੀ ਵਿਖੇ ਹਫਤਾਵਾਰੀ ਕਥਾ ਅਤੇ ਕੀਰਤਨ ਸਮਾਗਮ =ਕੁਲਵਿੰਦਰ ਸਿੰਘ ਬੈਨੀਪਾਲ
- ਪੰਜਾਬ
- 23 Nov,2024

ਲੁਧਿਆਣਾ (ਕਰਨੈਲ ਸਿੰਘ ਐੱਮ.ਏ.)
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਹਫਤਾਵਾਰੀ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕਰਵਾਏ ਜਾਂਦੇ ਹਨ ਜਿਨ੍ਹਾਂ ਵਿੱਚ ਵੀਰਵਾਰ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਸ਼ੁਰੂ ਹੋਇਆ ਅਤੇ ਸ਼ਭ ਤੋਂ ਪਹਿਲਾਂ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਸਰਵਣ ਕਰਵਾਏ । ਬਾਅਦ ਵਿੱਚ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ । ਗਿਆਨੀ ਹਰਦੀਪ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ । ਸ਼ਾਮ ਦੇ ਪ੍ਰੋਗਰਾਮ ਵਿੱਚ ਗਿਆਨੀ ਗਗਨਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੂਰਜ ਪ੍ਰਕਾਸ਼ ਦੀ ਕਥਾ ਅਤੇ ਗੁਰ ਇਤਿਹਾਸ ਬਾਰੇ ਸੰਗਤਾਂ ਨੂੰ ਦੱਸਿਆ । ਸੋਦਰ ਰਹਿਰਾਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਪ੍ਰੀਤ ਲੁਧਿਆਣੇ ਵਾਲਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਅਤੇ ਮਲਕੀਤ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਅੰਮ੍ਰਿਤਪਾਲ ਸਿੰਘ ਪ੍ਰੀਤ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਦਾ ਸਨਮਾਨ ਕੀਤਾ । ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ, ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਨੂੰ ਸਮੇਂ ਸਿਰ ਗੁਰਦੁਆਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨਣਾ ਚਾਹੀਦਾ ਹੈ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੈਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਯਸਪਾਲ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਤਰਲੋਕ ਸਿੰਘ ਸਚਦੇਵਾ, ਅਮਰਜੀਤ ਸਿੰਘ, ਬਲਬੀਰ ਸਿੰਘ, ਸੁਖਵਿੰਦਰਪਾਲ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ, ਗੁਰਚਰਨ ਸਿੰਘ, ਹਰਨੇਕ ਸਿੰਘ ਸ਼ਾਮਲ ਸਨ
Posted By:

Leave a Reply