ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ—ਅਰਵਿੰਦ ਖੰਨਾ

ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ—ਅਰਵਿੰਦ ਖੰਨਾ

(ਜਗਸੀਰ ਸਿੰਘ)- ਲਗਾਤਾਰ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਰਵਿੰਦ ਖੰਨਾ ਜਿ਼ਲ੍ਹਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਨੇ ਸਫ਼ਾਈ ਸੇਵਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕਰਦੇ ਹੋਏ ਕੀਤਾ। ਧਰਨੇ ਵਿੱਚ ਉਨ੍ਹਾਂ ਨਾਲ ਸ. ਤੇਜਿੰਦਰ ਸਿੰਘ ਸੰਘਰੇੜੀ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਲ ਸਨ। ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਲਾਰਿਆਂ ਅਤੇ ਗੱਲਬਾਤਾਂ ਨਾਲ ਆਪਣਾ ਡੰਗ ਟਪਾ ਰਹੀ ਹੈ। ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਹਰ ਵਰਗ ਨੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸੰਘਰਸ਼ ਦਾ ਰਾਸਤਾ ਅਖਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਹਤ ਮਾਡਲ ਦੀਆਂ ਵੱਡੀਆਂ—ਵੱਡੀਆਂ ਢੀਂਗਾਂ ਮਾਰਦੀ ਹੈ ਅਤੇ ਸਫ਼ਾਈ ਨਾ ਹੋਣ ਕਾਰਨ ਲੋਕਾਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਲੋਕਾਂ ਦੀ ਬਾਂਹ ਫੜੀ ਹੈ ਅਤੇ ਸਫ਼ਾਈ ਕਰਮਚਾਰੀ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੱਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪ੍ਰੰਤੂ ਉਹ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸ. ਤੇਜਿੰਦਰ ਸਿੰਘ ਸੰਘਰੇੜੀ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮੈਡਮ ਪਰਮਜੀਤ ਕੌਰ ਵਿਰਕ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ, ਧਰਮਿੰਦਰ ਸਿੰਘ ਦੁੱਲਟ, ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਅਮਰਜੀਤ ਸਿੰਘ ਜੀਤ ਪ੍ਰਧਾਨ, ਵਿਕਰਮਜੀਤ ਸਿੰਘ ਵਿੱਕੀ ਕੋਚ, ਜੋਗੀ ਰਾਮ ਸਾਬਕਾ ਐਮ ਸੀ ਤੋਂ ਇਲਾਵਾਂ ਭਾਰੀ ਗਿਣਤੀ ਵਿੱਚ ਅਕਾਲੀ ਆਗੂ ਮੌਜੂਦ ਸਨ।