ਡੀਸੀ ਵੱਲੋਂ ਸੂਬਾ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਵਿਦਿਆਰਥਣ ਦਾ ਸਨਮਾਨ
- ਪੰਜਾਬ
- 01 Feb,2025

ਫ਼ਤਹਿਗੜ੍ਹ ਸਾਹਿਬ : ਸਰਕਾਰੀ ਹਾਈ ਸਕੂਲ, ਸਾਨੀਪੁਰ ਦੀ ਵਿਦਿਆਰਥਣ ਦੁਪਿੰਦਰ ਕੌਰ, ਜਮਾਤ ਅੱਠਵੀਂ ਨੇ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਚੌਥਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਦੁਪਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥਣ ਦੇ ਮਾਪਿਆਂ ਅਤੇ ਹੈਡਮਿਸਟਰੈੱਸ ਸਰਕਾਰੀ ਹਾਈ ਸਕੂਲ, ਸਾਨੀਪੁਰ ਕਮਲਵੀਰ ਕੌਰ ਨੂੰ ਵਧਾਈ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨਾ ਲਾਜ਼ਮੀ ਹੈ ਤਾਂ ਹੀ ਉਹ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰ ਸਕਦੇ ਹਨ। ਉਨ੍ਹਾਂ ਅਧਿਆਪਕਾਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਵਿਦਿਆਰਥੀ ਨੂੰ ਵੱਧ ਤੋਂ ਵੱਧ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਇਸ ਮੌਕੇ ਸ਼੍ਰੀਮਤੀ ਰਛਪਾਲ ਕੌਰ ਡਰਾਇੰਗ ਆਧਿਆਪਕ, ਸਕੱਤਰ ਰੈੱਡ ਕਰਾਸ ਸਤਨਾਮ ਭਾਰਦਵਾਜ, ਇੰਡੀਅਨ ਰੈਡ ਕਰਾਸ ਸੁਸਾਇਟੀ ਤੋਂ ਰਾਜ ਕੁਮਾਰ ਮੌਜੂਦ ਸਨ।
Posted By:

Leave a Reply