ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ‘ਆਪ’ ਨੇ ਕੀਤਾ ਰੋਸ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ‘ਆਪ’ ਨੇ ਕੀਤਾ ਰੋਸ ਪ੍ਰਦਰਸ਼ਨ

ਫਿਰੋਜ਼ਪੁਰ : ਆਮ ਆਦਮੀ ਪਾਰਟੀ ਹਾਈਕਮਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸਬੰਧੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਰਤੀ ਸ਼ਬਦਾਵਲੀ ਖਿਲਾਫ ਆਮ ਆਦਮੀ ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਮਲਕੀਤ ਥਿੰਦ ਦੀ ਅਗੁਵਾਈ ਵਿਚ ਕੀਤੇ ਇਸ ਰੋਸ ਪ੍ਰਦਰਸ਼ਨ ਵਿੱਚ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ,ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਅਤੇ ਨਰੇਸ਼ ਕਟਾਰੀਆ ਤੋਂ ਇਲਾਵਾ ਸੈਂਕੜੇ ਕਾਰਕੁੰਨਾਂ ਨੇ ਹਿੱਸਾ ਲਿਆ । ਇਸ ਰੋਸ ਪ੍ਰਦਰਸ਼ਨ ਮਗਰੋਂ ਪੰਜਾਬ ਦੇ ਰਾਜਪਾਲ ਦੇ ਨਾਂਅ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੂੰ ਸੌਂਪਿਆ ਗਿਆ। ਇਸ ਮੋਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ‘ਆਪ’ ਹਾਈਕਮਾਨ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਲਈ ਸੱਦਾ ਦਿੱਤਾ ਗਿਆ। ਜਿਸ ਅਨੁਸਾਰ ਅੱਜ ਡੀਸੀ ਦਫਤਰ ਫਿਰੋਜ਼ਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੋਕੇ ਵੱਖ ਵੱਖ ਬੁਲਾਰਿਆਂ ਨੇ ਭਾਜਪਾ ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਾਬਾ ਸਾਹਿਬ ਦੀ ਸ਼ਾਨ ਖਿਲਾਫ ਵਰਤੀ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਅਤੇ ਇਨ੍ਹਾਂ ਦੇ ਲੀਡਰਾਂ ਨੇ ਇਹ ਠੇਕਾ ਲੈ ਰੱਖਿਆ ਹੈ ਕਿ ਉਹ ਕਿਸੇ ਧਰਮ ਜਾਂ ਕਿਸੇ ਵੀ ਮਹਾਨ ਸਖਸ਼ੀਅਤ ਦੇ ਖਿਲਾਫ ਜਦ ਮਰਜ਼ੀ ਬੋਲ ਸਕਦੇ ਹਨ। ਕਦੀ ਇਹ ਆਪਣੇ ਹੱਕਾਂ ਲਈ ਲੜਾਈ ਲੜਦੇ ਅਤੇ ਅੰਦੋਲਨ ਕਰਦੇ ਕਿਸਾਨਾਂ ਦੇ ਖਿਲਾਫ ਬੋਲਦੇ ਹਨ ਅਤੇ ਕਦੀ ਕਿਸੇ ਹੋਰ ਦੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਦੇਸ਼ ਦਾ ਸੰਵਿਧਾਨ ਲਿਖਿਆ ਹੈ, ਉਨ੍ਹਾਂ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ਅਤੇ ਆਮ ਲੋਕਾਂ ਨੂੰ ਵੋਟ ਦਾ ਅਧਿਕਾਰ ਦਿਵਾਇਆ ਤੇ ਇਹ ਗੱਲ ਦੱਸੀ ਕਿ ਵੋਟ ਦਾ ਅਧਿਕਾਰ ਹਰੇਕ ਦਾ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਨੇ ਬਾਬਾ ਸਾਹਿਬ ਨੂ ਵੱਡਾ ਸਨਮਾਨ ਦਿੰਦਿਆਂ ਉਨ੍ਹਾਂ ਦੀ ਤਸਵੀਰ ਹਰੇਕ ਸਰਕਾਰੀ ਦਫਤਰ ਵਿਚ ਲਗਾਉਣੀ ਜ਼ਰੂਰੀ ਕੀਤੀ, ਪਰ ਦੂਜੇ ਪਾਸੇ ਭਾਜਪਾ ਸਰਕਾਰ ਉਨ੍ਹਾਂ ਦਾ ਨਿਰਾਦਰ ਕਰ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਵਾਸੀਆਂ ਤੋਂ ਇਸ ਗੱਲ ਦੀ ਮੁਆਫੀ ਮੰਗੇ, ਨਹੀਂ ਤਾਂ ਪਾਰਟੀ ਹਾਈਕਮਾਨ ਦੇ ਸੱਦੇ ’ਤੇ ਅਗਲੇ ਪ੍ਰੋਗਰਾਮ ਵਿਚ ਹੋਰ ਵੱਡਾ ਰੋਸ ਪ੍ਰਦਰਸ਼ਨ ਕਰੇਗੀ। ਇਸ ਮੌਕੇ ਬੀਬੀ ਭੁਪਿੰਦਰ ਕੌਰ ਸੀਨੀਅਰ ਆਗੂ, ਰਾਜਬਹਾਦੁਰ ਸਿੰਘ ,ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਨਿਸ਼ਾਨ ਸਿੰਘ ਥਿੰਦ, ਜ਼ਿਲ੍ਹਾ ਈਵੈਂਟ ਇੰਚਾਰਜ਼ ਹਰਜਿੰਦਰ ਸਿੰਘ ਘਾਂਗਾ, ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਬਲਰਾਜ ਸਿੰਘ ਕਟੋਰਾ, ਜ਼ਿਲ੍ਹਾ ਪ੍ਰਧਾਨ ਡਾਕਟਰ ਵਿੰਗ ਡਾ. ਅੰਮ੍ਰਿਤਪਾਲ ਸਿੰਘ ਸੋਢੀ, ਜ਼ਿਲ੍ਹਾ ਇੰਚਾਰਜ਼ ਮੁਲਾਜ਼ਮ ਵਿੰਗ ਦਰਸ਼ਨ ਸਿੰਘ ਗਰੇਵਾਲ, ਜ਼ਿਲ੍ਹਾ ਮੀਡੀਆ ਇੰਚਾਰਜ਼ ਨਿਰਵੈਰ ਸਿੰਧੀ, ਜ਼ਿਲ੍ਹਾ ਸਕੱਤਰ ਬੀਸੀ ਵਿੰਗ ਰਣਜੀਤ ਸਿੰਘ, ਸੂਬਾ ਜੁਆਇੰਟ ਸਕੱਤਰ ਯੂਥ ਵਿੰਗ ਕੁਲਦੀਪ ਸਮਰਾ, ਬਲਵਿੰਦਰ ਰਾਓਕੇ, ਬੇਅੰਤ ਸਿੰਘ ਹਕੂਮਤ ਵਾਲਾ, ਪ੍ਰਿੰਸ ਗੁਪਤਾ ਮੁੱਦਕਾ, ਬਖਸ਼ੀਸ ਸਿੰਘ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ਼, ਸੁਖਦੇਵ ਸਿੰਘ ਜੋਸਨ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ, ਪਰਮਜੀਤ ਜੰਮੂ ਜ਼ਿਲ੍ਹਾ ਮੀਤ ਪ੍ਰਧਾਨ ਬੀਸੀ ਵਿੰਗ, ਗੁਲਸ਼ਨ ਕੁਮਾਰ ਬਲਾਕ ਪ੍ਰਧਾਨ, ਜ਼ਿਲ੍ਹਾ ਦਫਤਰ ਇੰਚਾਰਜ਼ ਪ੍ਰਗਟ ਸਿੰਘ, ਵਿਜੇ ਕੁਮਾਰ ਡਾਕਟਰ ਵਿੰਗ ਗੁਰੂਹਰਸਹਾਏ, ਪਿੱਪਲ ਸਿੰਘ ਬਲਾਕ ਪ੍ਰਧਾਨ, ਦਿਲਬਾਗ ਸਿੰਘ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਬਲਾਕ ਪ੍ਰਧਾਨ, ਰਾਜ ਕੁਮਾਰ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।