Daily Suraj

ਪੰਜਾਬੀ

ਮੁਲਾਜ਼ਮਾਂ ਨੂੰ ਆਪਣੇ ਮਕਾਨਾਂ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ, ਇੰਪਲਾਈਜ਼ ਹਾਊਸਿੰਗ ਸਕੀਮ ਨੂੰ ਚੰਡੀਗਰ੍ਹ ਪ੍ਰਸ਼ਾਸਨ ਨੇ SC 'ਚ ਦਿੱਤੀ ਚੁਣੌਤੀ

09 Dec, 2024 05:30 AM

ਚੰਡੀਗੜ੍ਹ : ਯੂਟੀ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਕਰਮਚਾਰੀ ਆਵਾਸ ਯੋਜਨਾ ਦੇ ਹੱਕ 'ਚ ਦਿੱਤੇ ਫੈਸਲੇ ਨੂੰ ਸੁਪਰੀਮ ਕੋਰਟ ਚ ਚੁਣੌਤੀ ਦਿੱਤੀ ਹੈ। ਪ੍ਰਸ਼ਾਸਨ ਨੇ ਸੁਪਰੀਮ ਕੋਰਟ 'ਚ SLP (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕੀਤੀ ਹੈ। ਅਜਿਹੇ 'ਚ ਹੁਣ ਮੁਲਾਜ਼ਮਾਂ ਨੂੰ ਆਪਣੇ ਘਰਾਂ ਲਈ ਲੰਬਾ ਇੰਤਜ਼ਾਰ ਕਰਨਾ ਪਵੇਗਾ। ਸੁਪਰੀਮ ਕੋਰਟ ਨੇ ਸੁਣਵਾਈ ਦੀ ਤਰੀਕ ਤੈਅ ਕਰ ਦਿੱਤੀ ਹੈ। ਮੁਲਾਜ਼ਮਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ 'ਤੇ ਮੋਹਰ ਲਗਾਏਗੀ ਪਰ ਸਕੀਮ 'ਚ ਦੇਰੀ ਹੋਣ ਕਾਰਨ ਫਲੈਟ ਦੀ ਕੀਮਤ ਹੋਰ ਵਧ ਜਾਵੇਗੀ।

Latest News